ਆਰੀਆ ਕੰਨਿਆ ਕਾਲਜ ਵਿੱਚ ਐੱਨਐੱਸਐੱਸ ਓਰੀਐਂਟੇਸ਼ਨ ਪ੍ਰੋਗਰਾਮ
ਆਰੀਆ ਕੰਨਿਆ ਕਾਲਜ ਵਿੱਚ ਐੱਨਐੱਸਐੱਸ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਐੱਨਐੱਸਐੱਸ ਪ੍ਰੋਗਰਾਮ ਅਧਿਕਾਰੀ ਡਾ. ਕਵਿਤਾ ਮਹਿਤਾ ਅਤੇ ਡਾ. ਸਵਰਿਤੀ ਸ਼ਰਮਾ ਦੀ ਅਗਵਾਈ ਹੇਠ ਕਰਾਇਆ ਗਿਆ। ਕਾਲਜ ਦੇ ਨਵੇਂ ਸ਼ੈਸ਼ਨ ਵਿੱਚ ਦਾਖਲਾ ਲੈਣ ਤੋਂ ਬਾਅਦ ਐੱਨਐੱਸਐੱਸ ਵਿੱਚ ਸ਼ਾਮਲ ਹੋਣ ਵਾਲੀਆਂ ਵਿਦਿਆਰਥਣਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।
ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤਰੇਹਨ ਨੇ ਕੀਤੀ। ਉਨਾਂ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਨਐੱਸਐੱਸ ਰਾਹੀਂ ਵਿਦਿਆਰਥਣਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਇਸ ਦੇ ਨਾਲ ਹੀ ਰਾਸ਼ਟਰੀ ਏਕਤਾ ਅਤੇ ਅਖੰਡਤਾ ਵਿੱਚ ਵੀ ਭਾਗੀਦਾਰੀ ਹੁੰਦੀ ਹੈ। ਐੱਨਐੱਸਐੱਸ ਅਧਿਕਾਰੀ ਡਾ. ਕਵਿਤਾ ਮਹਿਤਾ ਨੇ ਵਿਦਿਆਰਥਣਾਂ ਨੂੰ ਐੱਨਐੱਸਐੱਸ ਦੀਆਂ ਨੀਤੀਆਂ, ਉਦੇਸ਼ਾਂ ਤੇ ਇਸ ਦੇ ਭਵਿੱਖ ਵਿੱਚ ਹੋਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਸਲਾਹਕਾਰ ਕਮੇਟੀ ਦੀ ਮੈਂਬਰ ਡਾ. ਹੇਮਾ ਸੁਖੀਜਾ ਨੇ ਵੀ ਐੱਨਐੱਸਐੱਸ ਰਿਕਾਰਡ ਰਖੱਣ ਬਾਰੇ ਜਾਣਕਾਰੀ ਦਿੱਤੀ। ਮੰਚ ਦਾ ਸੰਚਾਲਨ ਡਾ. ਸਵਰਿਤੀ ਸ਼ਰਮਾ ਨੇ ਕੀਤਾ।
ਇਸ ਪ੍ਰੋਗਰਾਮ ਵਿੱਚ 120 ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੌਕੇ ਰਾਜਨੀਤੀ ਸ਼ਾਸ਼ਤਰ ਵਿਭਾਗ ਤੋਂ ਅਧਿਆਪਕਾ ਪੂਜਾ, ਕਲਰਕ ਰਾਜੇਸ਼ ਅਨੰਦ, ਬਲਵਿੰਦਰ ਕੁਮਾਰ, ਜਤਿੰਦਰ ਕੁਮਾਰ, ਰਾਕੇਸ਼, ਅਨੁਜ , ਮੀਨਾ, ਰਾਣੀ ਅਤੇ ਹੋਰ ਮੌਜੂਦ ਸਨ।