DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼ਿਕਾਇਤਾਂ ਦਾ ਤੁਰੰਤ ਨਿਬੇੜਾ ਕਰਨ ਅਧਿਕਾਰੀ: Dr. Bharti

ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

  • fb
  • twitter
  • whatsapp
  • whatsapp
featured-img featured-img
ਕੈਂਪ ਦੌਰਾਨ ਸਮੱਸਿਆਵਾਂ ਸੁਣਦੇ ਡੀ.ਸੀ ਡਾ. ਵਿਵੇਕ ਭਾਰਤੀ।
Advertisement
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਅਸਰਦਾਰ ਢੰਗ ਨਾਲ ਨਿਬੇੜਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਕੈਂਪ ਲਗਾਇਆ ਗਿਆ ਜਿਸ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਕੀਤੀ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦਾ ਤੁਰੰਤ ਨਿਬੇੜਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਡਾ. ਭਾਰਤੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਵੱਲੋਂ ਦਰਜ ਕਰਵਾਈਆਂ ਜਾਣ ਵਾਲੀਆਂ ਸ਼ਿਕਾਇਤਾਂ ਨੂੰ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਹਰ ਸ਼ਿਕਾਇਤ ਦਾ ਨਿਰਧਾਰਤ ਸਮੇਂ ਅੰਦਰ ਹੱਲ ਕੀਤਾ ਜਾਵੇ। ਜਨਤਾ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਬੇੜਾ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਲਈ ਸਾਰੇ ਵਿਭਾਗਾਂ ਦੇ ਮੁਖੀ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲੋੜੀਂਦੀ ਕਾਰਵਾਈ ਕਰਨ। ਸਮਾਧਾਨ ਕੈਂਪ ਦੌਰਾਨ ਕੁੱਲ ਛੇ ਸ਼ਿਕਾਇਤਾਂ ਪ੍ਰਾਪਤ ਹੋਈਆਂ। ਡੀ ਸੀ ਨੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਪ੍ਰਸ਼ਾਸਨ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਦਾ ਹੈ। ਇਨ੍ਹਾਂ ਕੈਂਪਾਂ ਦਾ ਮਕਸਦ ਆਮ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪ੍ਰਸ਼ਾਸਨ ਪ੍ਰਤੀ ਭਰੋਸਾ ਬਣਾਈ ਰੱਖਣ ਲਈ ਸ਼ਿਕਾਇਤਾਂ ਦਾ ਨਿਬੇੜਾ ਨਿਰਧਾਰਤ ਸਮੇਂ ਵਿੱਚ ਕਰਨਾ ਬਹੁਤ ਜ਼ਰੂਰੀ ਹੈ।

Advertisement

Advertisement

Advertisement
×