ਪੈਨਸ਼ਨ ਕੱਟਣ ਕਾਰਨ ਰੋਹ ’ਚ ਆਏ ਬਿਰਧ

ਪੈਨਸ਼ਨ ਕੱਟਣ ਕਾਰਨ ਰੋਹ ’ਚ ਆਏ ਬਿਰਧ

ਸਿਰਸਾ ਵਿੱਚ ਪੈਨਸ਼ਨ ਬਹਾਲ ਕੀਤੇ ਜਾਣ ਦੀ ਮੰਗ ਕਰਦੇ ਹੋਏ ਬਿਰਧ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ

ਸਿਰਸਾ, 5 ਅਗਸਤ

ਸਾਬਕਾ ਉਪ ਪ੍ਰਧਾਨ ਮੰਤਰੀ ਤਾਊ ਦੇਵੀ ਲਾਲ ਵੱਲੋਂ ਬਜ਼ੁਰਗਾਂ ਦੇ ਸਨਮਾਨ ’ਚ ਸ਼ੁਰੂ ਕੀਤੀ ਗਈ ਪੈਨਸ਼ਨ ਕੱਟੇ ਜਾਣ ਦੇ ਰੋਸ ਵਜੋਂ ਬਿਰਧਾਂ ਨੇ ਮਿਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਐਸ.ਡੀ.ਐਮ. ਜੈਵੀਰ ਯਾਦਵ ਨੂੰ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂਆਂ ਨੇ ਕੀਤੀ। ਇਨੈਲੋ ਦੇ ਬੈਨਰ ਹੇਠ ਬਿਰਧ ਵਿਅਕਤੀ ਤੇ ਔਰਤਾਂ ਮਿੰਨੀ ਸਕੱਤਰੇਤ ਦੇ ਬਾਹਰ ਇੱਕਠੇ ਹੋਏ ਅਤੇ ਆਪਣੀ ਪੈਨਸ਼ਨ ਕੱਟੇ ਜਾਣ ਦਾ ਰੋਹ ਪ੍ਰਗਟਾਇਆ। ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਕਰੀਵਾਲਾ ਨੇ ਕਿਹਾ ਕਿ ਮੌਜੂਦਾ ਭਾਜਪਾ ਸਰਕਾਰ ਪਰਿਵਾਰ ਪਛਾਣ ਪੱਤਰ ਦੀ ਆੜ ਹੇਠ ਬਿਰਧਾਂ ਦੀ ਪੈਨਸ਼ਨ ਕੱਟ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।

ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼

ਮਹਿਲ ਕਲਾਂ (ਨਵਕਿਰਨ ਸਿੰਘ): ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਇਕੱਤਰਤਾ ਮਹਿਲ ਕਲਾਂ ਵਿਚ ਹੋਈ। ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਕੁਮਾਰ ਰਾਏਸਰ ਅਤੇ ਖਜ਼ਾਨਚੀ ਪਵਨ ਕੁਮਾਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੱਲੋਂ ਵੀ ਵੱਖ-ਵੱਖ ਵਿਭਾਗਾਂ ’ਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All