ਨਿੱਜੀ ਪੱਤਰ ਪ੍ਰੇਰਕ
ਸਿਰਸਾ, 2 ਦਸੰਬਰ
ਵਿਦੇਸ਼ਾਂ ਤੋਂ ਆਏ 68 ਵਿਅਕਤੀਆਂ ਦੀ ਪਛਾਣ ਮਗਰੋਂ ਉਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਜਿਨ੍ਹਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।ਕਰੋਨਾ ਮਗਰੋਂ ਹੁਣ ਓਮੀਕ੍ਰੋਨ ਨਾਲ ਨਜਿਠਣ ਲਈ ਸਿਹਤ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਡਿਪਟੀ ਸਿਵਲ ਸਰਜਨ ਡਾ. ਬੁਧ ਰਾਮ ਨੇ ਦੱਸਿਆ ਕਿ ਹੁਣ ਤੱਕ ਸਿਰਸਾ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ 68 ਵਿਅਕਤੀਆਂ ਦੀ ਪਛਾਣ ਕਰਨ ਮਗਰੋਂ ਉਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਸਨ। ਸਾਰੇ ਵਿਅਕਤੀਆਂ ਦੀ ਜਾਂਚ ਰਿਪੋਰਟ ਨੈਗਟਿਵ ਆਈ ਹੈ ਪਰ ਇਕ ਹਫ਼ਤਾ ਉਨ੍ਹਾਂ ’ਤੇ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਨਮੂਨੇ ਲਏ ਜਾਣਗੇ।