ਪੱਤਰ ਪ੍ਰੇਰਕ
ਡੱਬਵਾਲੀ/ਕਾਲਾਂਵਾਲੀ, 12 ਜੁਲਾਈ
ਸੀਆਈਏ ਪੁਲੀਸ ਡੱਬਵਾਲੀ ਦੀ ਟੀਮ ਨੇ ਪਿੰਡ ਘੁੱਕਿਆਂਵਾਲੀ ਤੋਂ ਇੱਕ ਵਿਅਕਤੀ ਨੂੰ 12 ਬੋਰ ਦੇ ਤਿੰਨ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਡੱਬਵਾਲੀ ਦੇ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਪੰਜਾਬ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਡੱਬਵਾਲੀ ਦੀ ਪੁਲੀਸ ਦੀ ਟੀਮ ਗਸ਼ਤ ਦੌਰਾਨ ਪਿੰਡ ਘੁੱਕਿਆਂਵਾਲੀ ਇਲਾਕੇ ਵਿੱਚ ਮੌਜੂਦ ਸੀ। ਪੁਲੀਸ ਪਾਰਟੀ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ 12 ਬੋਰ ਦੇ ਤਿੰਨ ਨਾਜਾਇਜ਼ ਪਿਸਤੌਲ ਬਰਾਮਦ ਹੋਏ। ਸੀਆਈਏ ਡੱਬਵਾਲੀ ਦੇ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਔਢਾਂ ਵਿੱਚ ਕੇਸ ਦਰਜ ਕਰ ਲਿਆ ਹੈ।