ਪੱਤਰ ਪ੍ਰੇਰਕ
ਕਾਲਾਂਵਾਲੀ, 28 ਮਾਰਚ
ਕਾਲਾਂਵਾਲੀ ਪੁਲੀਸ ਨੇ ਫਰਵਰੀ ਮਹੀਨੇ ਵਿੱਚ ਸਰਕਾਰੀ ਦਰੱਖਤ ਦੀ ਚੋਰੀ ਦੇ ਮਾਮਲੇ ਵਿੱਚ ਪਿੰਡ ਖੋਖਰ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਛਿੰਦਾ ਸਿੰਘ ਵਾਸੀ ਖੋਖਰ ਵਜੋਂ ਹੋਈ ਹੈ। ਥਾਣਾ ਕਾਲਾਂਵਾਲੀ ਦੇ ਇੰਚਾਰਜ ਚਾਂਦ ਸਿੰਘ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਔਢਾਂ ਦੀ ਸ਼ਿਕਾਇਤ ’ਤੇ ਪਿੰਡ ਖੋਖਰ ਵਿੱਚੋਂ ਨਿੰਮ ਦੇ ਦਰੱਖਤ ਨੂੰ ਪੁੱਟਣ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਨੂੰ ਵੀ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।