ਪੱਤਰ ਪ੍ਰੇਰਕ
ਲੌਂਗੋਵਾਲ, 28 ਅਕਤੂਬਰ
ਲੌਂਗੋਵਾਲ ਵਿੱਚ ਇਕ ਮੋਟਸਾਈਕਲ ਅਤੇ ਬਲੈਰੋ ਪਿੱਕਅਪ ਵਿਚਾਲੇ ਹੋਈ ਜਬਰਦਸਤ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਉਸਦਾ ਦੂਜਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਸੂਤਰਾਂ ਮੁਤਾਬਕ ਹਰਦੀਪ ਸਿੰਘ ਵਾਸੀ ਢੀਂਡਸਾ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸਦੇ ਚਾਚੇ ਦਾ ਪੁੱਤਰ ਹਰਵਿੰਦਰ ਸਿੰਘ ਅਤੇ ਵਿੱਕੀ ਸਿੰਘ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਢੀਂਡਸਾ ਜਾ ਰਹੇ ਸਨ ਕਿ ਨਾਮ ਚਰਚਾ ਘਰ ਲੌਂਗੋਵਾਲ ਦੇ ਕੋਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਇਕ ਬਲੈਰੋ ਪਿੱਕਅਪ ਗੱਡੀ ਨੇ ਟੱਕਰ ਮਰ ਦਿੱਤੀ। ਇਸ ਦੌਰਾਨ ਹਰਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਵਿੱਕੀ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਪੁਲੀਸ ਨੇ ਹਰਦੀਪ ਸਿੰਘ ਦੇ ਬਿਆਨਾਂ ’ਤੇ ਗੱਡੀ ਚਾਲਕ ਸੰਦੀਪ ਸਿੰਘ ਵਾਸੀ ਜਾਖਲ ਰੋਡ ਪਾਤੜਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।