ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸਿਰਸਾ ਦੇ ਪਿੰਡ ਰੂਪਵਾਸ ਦੇ ਬੱਸ ਸਟੈਂਡ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਇੱਕ ਦੀ ਮੌਤ ਹੋ ਗਈ, ਜਦੋਂਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਚੌਪਟਾ ਪੁਲੀਸ ਮੌਕੇ ’ਤੇ ਪਹੁੰਚੀ। ਜਾਣਕਾਰੀ ਅਨੁਸਾਰ ਸੁਭਾਸ਼ (25) ਪੁੱਤਰ ਮਿਸਰਲਾਲ ਵਾਸੀ ਪਿੰਡ ਜਮਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਪਿੰਡ ਰੂਪਵਾਸ ਨੇੜੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਿਆ। ਇਸ ਹਾਦਸੇ ’ਚ ਸੁਭਾਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੂਜੇ ਮੋਟਰਸਾਈਕਲ ’ਤੇ ਸਵਾਰ ਸੋਹਣ ਲਾਲ ਪੁੱਤਰ ਇੰਦਰਾਜ ਅਤੇ ਮਹਿੰਦਰ ਸਿੰਘ ਪੁੱਤਰ ਸਾਹਿਬ ਰਾਮ ਵਾਸੀ ਥਲਾਡਾ ਜ਼ਿਲ੍ਹਾ ਹਨੂੰਮਾਨਗੜ੍ਹ ਦੇ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ’ਚ ਦਾਖਲ ਕਰਵਾਇਆ ਗਿਆ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਰਸਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ।