ਇਨੈਲੋ ਰੈਲੀ: ਨਿਤੀਸ਼ ਨੇ ਸਾਰੀਆਂ ਵਿਰੋਧੀ ਧਿਰਾਂ ਨੂੰ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ : The Tribune India

ਇਨੈਲੋ ਰੈਲੀ: ਨਿਤੀਸ਼ ਨੇ ਸਾਰੀਆਂ ਵਿਰੋਧੀ ਧਿਰਾਂ ਨੂੰ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ

ਇਨੈਲੋ ਦੀ ਸਨਮਾਨ ਰੈਲੀ ਵਿੱਚ ਪੰਜ ਵੱਡੇ ਆਗੂ ਹੀ ਪੁੱਜੇ; ਦਸ ਸੂਬਿਆਂ ਦੇ 17 ਆਗੂਆਂ ਨੂੰ ਦਿੱਤਾ ਸੀ ਸੱਦਾ

ਇਨੈਲੋ ਰੈਲੀ: ਨਿਤੀਸ਼ ਨੇ ਸਾਰੀਆਂ ਵਿਰੋਧੀ ਧਿਰਾਂ ਨੂੰ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ

ਰੌਲੀ ਦੌਰਾਨ ਮੰਚ ’ਤੇ ਬੈਠੇ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ, ਐੱਨਸੀਪੀ ਮੁਖੀ ਸ਼ਰਦ ਪਵਾਰ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ। -ਫੋਟੋ: ਪੀਟੀਆਈ

ਫਤਿਹਾਬਾਦ, 25 ਸਤੰਬਰ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਭਾਜਪਾ ਦਾ ਮੁਕਾਬਲਾ ਕਰਨ ਲਈ ਅੱਜ ਕਾਂਗਰਸ ਤੇ ਖੱਬੇ-ਪੱਖੀਆਂ ਸਣੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਨਾਲ ਹੀ ਕਿਹਾ ਕਿ ਵਿਰੋਧੀ ਧਿਰਾਂ ਦਾ ਇਹ ‘ਮੋਰਚਾ’ ਭਗਵਾਂ ਪਾਰਟੀ ਦੀ 2024 ਦੀਆਂ ਲੋਕ ਸਭਾਂ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਨੂੰ ਯਕੀਨੀ ਬਣਾਏਗਾ। ਜਨਤਾ ਦਲ (ਯੂ) ਦੇ ਆਗੂ ਨਿਤੀਸ਼ ਨੇ ਕਿਹਾ ਕਿ ਜੇਕਰ ਗ਼ੈਰ-ਭਾਜਪਾ ਪਾਰਟੀਆਂ ਇਕਜੁੱਟ ਹੋ ਜਾਣ ਤਾਂ ਉਹ ਦੇਸ਼ ਨੂੰ ਬਰਬਾਦੀ ਦਾ ਕੰਮ ਕਰਨ ਵਾਲਿਆਂ ਤੋਂ ਮੁਕਤੀ ਪਾ ਸਕਦੀਆਂ ਹਨ। ਨਿਤੀਸ਼ ਕੁਮਾਰ ਇੱਥੇ ਸਾਬਕਾ ਉਪ ਪ੍ਰਧਾਨ ਮੰਤਰੀ ਦੇਵੀ ਲਾਲ ਦੇ ਜਨਮ ਦਿਨ ਮੌਕੇ ਇਨੈਲੋ ਵੱਲੋਂ ਕਰਵਾਈ ਰੈਲੀ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਭਾਜਪਾ ’ਤੇ ਸਿਆਸੀ ਫ਼ਾਇਦੇ ਲਈ ਸਮਾਜ ਵਿੱਚ ਹਿੰਦੂ-ਮੁਸਲਿਮ ਮਾਹੌਲ ਖ਼ਰਾਬ’ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ।

ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੀ 109ਵੀਂ ਜੈਅੰਤੀ ’ਤੇ ਹਰਿਆਣਾ ਦੇ ਫਤਿਹਾਬਾਦ ਵਿੱਚ ਹੋਈ ਸਨਮਾਨ ਰੈਲੀ ਵਿਚ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਨੇ ਨਿਤੀਸ਼ ਕੁਮਾਰ ਸਣੇ 10 ਸੂਬਿਆਂ ਦੇ 17 ਆਗੂਆਂ ਨੂੰ ਸੱਦਾ ਦਿੱਤਾ ਸੀ, ਪਰ ਇਸ ਵਿਚ ਪੰਜ ਵੱਡੇ ਆਗੂ ਹੀ ਸ਼ਾਮਲ ਹੋਏ। ਇਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਐੱਨਸੀਪੀ ਮੁਖੀ ਸ਼ਰਦ ਪਵਾਰ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਸੀਪੀਆਈ ਐੱਮ ਦੇ ਸੀਤਾਰਾਮ ਯੇਚੁਰੀ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All