ਗੂਹਲਾ ਚੀਕਾ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੱਖ ਵੱਖ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਕੇ ਕਿਸੇ ਵੀ ਖਤਰਨਾਕ ਸਾਜਿਸ਼ ਨੂੰ ਅੰਜਾਮ ਦੇ ਸਕਦਾ ਹੈ ਅਤੇ ਕੇਸਾਂ ਦੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਅਜਿਹੇ ਹਾਲਾਤ ਵਿੱਚ ਉਨ੍ਹਾਂ ਨੂੰ ਪੈਰੋਲ ਦੇਣਾ ਸਹੀ ਨਹੀਂ ਹੈ। -ਪੱਤਰ ਪ੍ਰੇਰਕ