ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਸਰਕਾਰ ਦੌਰਾਨ ਦਲਿਤਾਂ ’ਤੇ ਜਬਰ ਵਧਿਆ: ‘ਆਪ’

ਚੀਫ ਜਸਟਿਸ ’ਤੇ ਜੁੱਤੀ ਸੁੱਟਣ ਦੀ ਨਿਖੇਧੀ
ਪ੍ਰੈਸ ਕਾਨਫਰੰਸ ਦੌਰਾਨ ‘ਆਪ’ ਦੇ ਸੀਨੀਅਰ ਆਗੂ। -ਫੋਟੋ: ਪਵਨ ਸ਼ਰਮਾ
Advertisement
‘ਆਪ’ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਬੱਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਤਿੰਦਰ ਭੱਲਾ ਨੇ ਅੱਜ ਇੱਥੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਉੱਪਰ ਜੁੱਤੀ ਸੁੱਟਣ ਦੇ ਯਤਨਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇੰਨੀ ਮੰਦਭਾਗੀ ਘਟਨਾ ਵਾਪਰਨ ’ਤੇ ਅਜੇ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਦਾ ਕੋਈ ਵੀ ਬਿਆਨ ਨਹੀਂ ਆਇਆ।

ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦਲਿਤ ਵਿਰੋਧੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਹੀ ਐਸਸੀ ਵਰਗ ਨਾਲ ਵਿਤਕਰਾ ਕਰਦੀ ਆ ਰਹੀ ਹੈ, ਜਦ ਕਿ ‘ਆਪ’ ਨੇ ਹਮੇਸ਼ਾ ਹੀ ਇਸ ਵਰਗ ਨੂੰ ਮਾਣ ਸਤਿਕਾਰ ਦਿੱਤਾ ਹੈ ਅਤੇ ਸਰਕਾਰ ਵਿੱਚ ਐਸੀ ਵਰਗ ਨਾਲ ਸਬੰਧਿਤ ਵਿਧਾਇਕ ਕੈਬਨਿਟ ਮੰਤਰੀ ਬਣਾਏ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮਾਨ ਸਰਕਾਰ ਨੇ ਹੁਣ ਤੱਕ 57000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵੀ ਜ਼ਿਕਰਯੋਗ ਕੰਮ ਕੀਤਾ ਹੈ।

Advertisement

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਰੁਚੀਆਂ ਉਸਾਰੂ ਪਾਸੇ ਲਾਉਣ ਲਈ ਸੂਬੇ ਅੰਦਰ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਮੰਨਿਆ ਕਿ ਭਾਵੇਂ ਨਸ਼ਾ ਪੂਰੀ ਤਰ੍ਹਾਂ ਬੰਦ ਨਹੀਂ ਹੋਇਆ, ਪਰ ਫਿਰ ਵੀ ਇਸ ਦੀ ਸਪਲਾਈ ਲਾਈਨ ਸਰਕਾਰ ਨੇ ਤੋੜ ਦਿੱਤੀ ਹੈ ਅਤੇ ਅਨੇਕਾਂ ਸਮਗਲਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੋ ਮਹੀਨਿਆਂ ਦੇ ਬਿੱਲ ਮਗਰ ਹਰ ਘਰੇਲੂ ਖ਼ਪਤਕਾਰ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ, ਜਿਸ ਦਾ ਕਿ ਲੋਕਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਜਲਦੀ ਹੀ 1000 ਰੁਪਏ ਮਾਸਿਕ ਦੇਣ ਦਾ ਵਾਅਦਾ ਵੀ ਜਲਦੀ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਮਾਲਵਾ ਵੈਸਟ ਜ਼ੋਨ ਦੇ ਇੰਚਾਰਜ ਗੁਰਜੰਟ ਸਿੰਘ ਸਿਵੀਆਂ ਤੇ ਹਰਚਰਨ ਸਿੰਘ ਥੇੜ੍ਹੀ, ਕਿਸਾਨ ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਲਹਿਰਾ, ਜ਼ਿਲ੍ਹਾ ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਗੁਰਸੇਵਕ ਸਿੰਘ ਬਾਂਡੀ, ਜ਼ਿਲ੍ਹਾ ਮੀਡੀਆ ਸਕੱਤਰ ਰਿਪਨਦੀਪ ਸਿੰਘ ਸਿੱਧੂ ਹਾਜ਼ਰ ਸਨ।

Advertisement
Show comments