DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ ਤੋਂ ਬਚਾਅ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਆਦੇਸ਼

ਅੈੱਸ ਡੀ ਅੈੱਮ ਵੱਲੋਂ ਅਧਿਕਾਰੀਆਂ ਨੂੰ ਹੁਣ ਤੋਂ ਤਿਆਰੀਆਂ ਦੀਆਂ ਹਦਾਇਤਾਂ

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਸੁਰੇਂਦਰ ਕੁਮਾਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਬਾਂਸਲ
Advertisement

ਅਗਾਮੀ ਮਾਨਸੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਰਤੀਆ ਪ੍ਰਸ਼ਾਸਨ ਵੱਲੋਂ ਹੜ੍ਹ ਤੋਂ ਬਚਾਅ ਲਈ ਤਿਆਰੀਆਂ ਨੂੰ ਲੈ ਕੇ ਕਦਮ ਤੇਜ਼ ਕਰ ਦਿੱਤੇ ਗਏ ਹਨ। ਇਸ ਸਬੰਧੀ ਐੱਸ ਡੀ ਐਮ ਸੁਰਿੰਦਰ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਰਾਹਤ ਕਾਰਜਾਂ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਐਸ ਡੀ ਐਮ ਨੇ ਸਪੱਸ਼ਟ ਕੀਤਾ ਕਿ ਮਾਨਸੂਨ ਦੇ ਆਉਣ ਤੋਂ ਪਹਿਲਾਂ ਸਾਰੇ ਸਬੰਧਤ ਵਿਭਾਗ ਆਪੋ-ਆਪਣੇ ਖੇਤਰ ਵਿੱਚ ਪੂਰੀ ਤਿਆਰੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਕਿਸਮ ਦੇ ਅਚਾਨਕ ਹੜ੍ਹ ਜਾਂ ਪਾਣੀ ਭਰਨ ਦੀ ਸਥਿਤੀ ਵਿੱਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਖ਼ਾਸ ਤੌਰ ’ਤੇ ਪਾਣੀ ਨਿਕਾਸ ਦੇ ਢੰਗ ਦੇ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਸੰਭਾਵਿਤ ਸੰਵੇਦਨਸ਼ੀਲ ਥਾਵਾਂ ਦੀ ਪਹਿਲਾਂ ਹੀ ਪਛਾਣ ਕਰ ਲਈ ਜਾਵੇ। ਐੱਸ ਡੀ ਐਮ ਸੁਰਿੰਦਰ ਕੁਮਾਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਮੈਦਾਨੀ ਪੱਧਰ ’ਤੇ ਜਾ ਕੇ ਹੜ੍ਹ ਬਚਾਅ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਰਿੰਗ ਬੰਨ੍ਹਾਂ ਦੀ ਮੌਜੂਦਾ ਸਥਿਤੀ ਦੀ ਜਾਂਚ ਕਰਨ। ਜਿੱਥੇ ਵੀ ਮੁਰੰਮਤ ਦੀ ਲੋੜ ਹੋਵੇ, ਉੱਥੇ ਤੁਰੰਤ ਕਾਰਵਾਈ ਕਰ ਕੇ ਉਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ। ਐੱਸਡੀਐਮ ਸੁਰਿੰਦਰ ਕੁਮਾਰ ਨੇ ਇਹ ਵੀ ਦੱਸਿਆ ਕਿ ਸਾਰੇ ਡਰੇਨਾਂ, ਨਾਲਿਆਂ ਅਤੇ ਨਹਿਰਾਂ ਦੀ ਸਫਾਈ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਮੀਟਿੰਗ ਵਿੱਚ ਨਗਰ ਪਾਲਿਕਾ ਸਕੱਤਰ ਸ਼ੁਭਮ, ਐਸ ਐਮ ਓ ਡਾ. ਭਰਤ ਸਿੰਘ, ਐਸ ਡੀ ਓ ਰਾਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

Advertisement
Advertisement
×