ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ ਨਗਰ ਕੀਰਤਨ
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਸਤਨਾਮ ਸਿੰਘ
Advertisement

ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ, 21 ਜੂਨ

Advertisement

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਕੁਰੂਕਸ਼ੇਤਰ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਇਆ। ਇਸ ਦੌਰਾਨ ਸੰਗਤਾਂ ਪਾਲਕੀ ਦੇ ਅੱਗੇ ਝਾੜੂ ਲੈ ਕੇ ਸਫ਼ਾਈ ਕਰ ਰਹੀਆਂ ਸਨ। ਇਸ ਤੋਂ ਪਹਿਲਾਂ ਬਾਬਾ ਕਸ਼ਮੀਰਾ ਸਿੰਘ ਭੂਰੀ ਸਾਹਿਬ ਵਾਲੇ ਤੇ ਬਾਬਾ ਮਹੇਸ਼ ਮੁਨੀ, ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਣਾ, ਕੰਵਲਜੀਤ ਸਿੰਘ ਅਜਰਾਣਾ, ਬੀਬੀ ਰਾਣਾ ਕੌਰਭੱਟੀ, ਸਾਹਿਬ ਸਿੰਘ ਚੱਕੂ ਸਣੇ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਚ ਹਾਜ਼ਰੀ ਭਰੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਸੰਗਤਾਂ ਇਕਜੁੱਟ ਹੋ ਕੇ ਸੇਵਾ ਭਾਵ ਨਾਲ ਗੁਰੂ ਘਰ ਦਾ ਸਹਿਯੋਗ ਕਰਨ। ਆਪਣੇ ਬੱਚਿਆਂ ਨੂੰ ਨਿਤਨੇਮ ਨਾਲ ਜੋੜਨ ਤੇ ਇਤਿਹਾਸਕ ਦਿਨਾਂ ਬਾਰੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਇਤਿਹਾਸ ਨਾਲ ਜੋੜਨ ਲਈ ਉਨ੍ਹਾਂ ਨੂੰ ਗੁਰੂ ਘਰਾਂ ਦੇ ਦਰਸ਼ਨ ਵੀ ਕਰਵਾਏ ਜਾਣ। ਉਨ੍ਹਾਂ ਨੇ ਬੱਚਿਆਂ ਨੂੰ ਦਸਤਾਰ ਤੇ ਗੁਰਬਾਣੀ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਇਸ ਤੋਂ ਉਪਰੰਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਗੁਰਦਾਸ ਸਿੰਘ ਨੇ ਗੁਰੂ ਚਰਨਾਂ ਵਿਚ ਅਰਦਾਸ ਕਰ ਕੇ ਨਗਰ ਕੀਰਤਨ ਦੀ ਆਰੰਭਤਾ ਸ਼ਬਦ ਕੀਰਤਨ ਤੇ ਜੈਕਾਰਿਆਂ ਦੀਆਂ ਗੂੰਜਾਂ ਨਾਲ ਕਰਵਾਈ। ਨਗਰ ਕੀਰਤਨ ਵਿਚ ਯੂਪੀ, ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ, ਦਿੱਲੀ ਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਸੰਗਤਾਂ ਸ਼ਾਮਲ ਹੋਈਆਂ। ਸੰਗਤਾਂ ਲਈ ਥਾਂ ਥਾਂ ’ਤੇ ਛਬੀਲਾਂ ਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੇ ਲੰਗਰ ਲਾਏ ਗਏ ਸਨ।

ਨਗਰ ਕੀਰਤਨ ਰੇਲਵੇ ਰੋਡ, ਪੋਸਟ ਆਫਿਸ, ਕੁਟੀਆ ਵਾਲੀ ਗਲੀ, ਗੁਲਜਾਰੀ ਲਾਲ ਨੰਦਾ ਮਾਰਗ, ਥਾਨੇਸਰ ਬੱਸ ਸਟੈਂਡ, ਅੰਬੇਡਕਰ ਚੌਕ, ਸੀਕਰੀ ਚੌਕ, ਸ਼ਾਸ਼ਤਰੀ ਮਾਰਕੀਟ, ਬਿਰਲਾ ਮੰਦਰ ਤੋਂ ਹੁੰਦਾ ਹੋਇਆ ਆਪਣੇ ਨਿੱਜ ਸਥਾਨ ’ਤੇ ਸਮਾਪਤ ਹੋਇਆ।

Advertisement
Show comments