DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਝੋਨੇ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ: Nayab Saini

ਮੁੱਖ ਮੰਤਰੀ ਨੇ ਲਾਡਵਾ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਝੋਨੇ ’ਚ ਨਮੀ ਦੀ ਜਾਂਚ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।
Advertisement

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਉਹ ਖ਼ੁਦ ਮੰਡੀਆਂ ਦਾ ਨਿਰੀਖਣ ਕਰ ਰਹੇ ਹਨ। ਖ਼ਰੀਦ ਪ੍ਰਣਾਲੀ ਦੀ ਨੇੜਿਓਂ ਨਿਗਰਾਨੀ ਕਰਨ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰੇਕ ਮੰਡੀ ਵਿੱਚ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਬੀਤੀ ਸ਼ਾਮ ਅਚਾਨਕ ਲਾਡਵਾ ਅਨਾਜ ਮੰਡੀ ਦਾ ਦੌਰਾ ਕਰ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੰਡੀ ਵਿੱਚ ਆਈ ਫ਼ਸਲ ਦੀ ਨਮੀ ਦੀ ਜਾਂਚ ਕੀਤੀ ਅਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਨ ਉਪਰੰਤ ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਕਿਸਾਨਾਂ ਤੇ ਆੜ੍ਹਤੀਆਂ ਨੇ ਮੁੱਖ ਮੰਤਰੀ ਅੱਗੇ ਝੋਨੇ ਦੀ ਸੁਚਾਰੂ ਖ਼ਰੀਦ ਲਈ ਮੰਗ ਰੱਖੀ। ਇਸ ਮੌਕੇ ਮੁੱਖ ਮੰਤਰੀ ਦੇ ਦਫ਼ਤਰ ਦੇ ਇੰਚਾਰਜ ਕੈਲਾਸ਼ ਸੈਣੀ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਐੱਸ ਡੀ ਐੱਮ ਰਾਜੇਸ਼ ਕੁਮਾਰ ਸੋਨੀ, ਨਗਰ ਕੌਂਸਲ ਚੇਅਰਪਰਸਨ ਸਾਕਸ਼ੀ ਖੁਰਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਡਾ. ਗਣੇਸ਼ ਦੱਤ, ਸਕੱਤਰ ਸੰਤ ਕੁਮਾਰ, ਮੰਡੀ ਪ੍ਰਧਾਨ ਰਾਜੀਵ ਕੁਮਾਰ ਆਰੀਆ ਤੋਂ ਇਲਾਵਾ ਕਈ ਪਤਵੰਤੇ ਮੌਜੂਦ ਸਨ।

ਐੱਸ ਡੀ ਐੱਮ ਵੱਲੋਂ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ

ਨਾਰਾਇਣਗੜ੍ਹ (ਫਰਿੰਦਰ ਪਾਲ ਗੁਲਿਆਣੀ): ਐੱਸ ਡੀ ਐੱਮ ਸ਼ਿਵਜੀਤ ਭਾਰਤੀ ਨੇ ਨਰਾਇਣਗੜ੍ਹ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਕਾਰਜਾਂ ਅਤੇ ਮੰਡੀ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਪਹੁੰਚ ਰਹੀ ਝੋਨੇ ਦੀ ਫਸਲ ਦੀ ਗੁਣਵੱਤਾ, ਨਮੀ ਦੀ ਮਾਤਰਾ ਅਤੇ ਖਰੀਦ ਪ੍ਰਕਿਰਿਆ ਦਾ ਨਿਰੀਖਣ ਕੀਤਾ। ਉਨ੍ਹਾਂ ਝੋਨੇ ਦੀ ਨਮੀ ਦੀ ਮਾਤਰਾ ਦੀ ਵੀ ਜਾਂਚ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਐੱਸ ਡੀ ਐੱਮ ਸ਼ਿਵਜੀਤ ਭਾਰਤੀ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕੀਤੀ ਅਤੇ ਝੋਨੇ ਦੀ ਖਰੀਦ ਅਤੇ ਮੰਡੀ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਇਕੱਠੀ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਨਰਿੰਦਰ ਰਾਣਾ ਕੁਰਾਲੀ, ਵਾਈਸ ਚੇਅਰਮੈਨ ਭੂਸ਼ਣ ਅਗਰਵਾਲ, ਮਾਰਕੀਟ ਕਮੇਟੀ ਦੇ ਸਕੱਤਰ ਅਖਿਲੇਸ਼ ਕੁਮਾਰ ਆਦਿ ਹਾਜ਼ਰ ਸਨ।

Advertisement

Advertisement
Advertisement
×