DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Haryana ਦੇ ਪਿੰਡਾਂ ਵਿੱਚ ਝੋਨੇ ਦੀ ਲਵਾਈ ਸ਼ੁਰੂ

ਖੇਤੀਬਾੜੀ ਮਾਹਿਰਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਖੇਤਰ ਦੇ ਪਿੰਡ ਵਿਚ ਝੋਨਾ ਲਾਉਂਦੇ ਹੋਏ ਮਜ਼ਦੂਰ।
Advertisement

ਸੂਬਾ ਸਰਕ4ਾਰ ਵੱਲੋਂ ਝੋਨੇ ਦੀ ਲਵਾਈ ਲਈ 15 ਜੂਨ ਨਿਰਧਾਰਤ ਕੀਤੇ ਜਾਣ ਤੋਂ ਬਾਅਦ ਸੂਬੇ ਦੇ ਕਿਸਾਨਾਂ ਨੇ ਵੱਡੇ ਪੱਧਰ ’ਤੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰ ਤੋਂ ਦੇਰ ਸ਼ਾਮ ਤੱਕ ਕਿਸਾਨ ਅਤੇ ਮਜ਼ਦੂਰ ਖੇਤਾਂ ਵਿੱਚ ਰੁੱਝੇ ਦਿਖਾਈ ਦੇ ਰਹੇ ਹਨ। ਖੇਤ ਤਿਆਰ ਕਰਨ ਲਈ ਟਰੈਕਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਪਨੀਰੀ ਖੇਤਾਂ ਵਿੱਚ ਪਹੁੰਚਾਈ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਲਵਾਈ ਲਈ ਹਾਲਾਤ ਪੂਰੀ ਤਰ੍ਹਾਂ ਅਨੁਕੂਲ ਹਨ। ਲੋੜੀਂਦੀ ਬਿਜਲੀ ਸਪਲਾਈ ਮਿਲਣ ਕਾਰਨ ਉਨ੍ਹਾਂ ਨੂੰ ਖੇਤਾਂ ਵਿੱਚ ਸਿੰਚਾਈ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆ ਰਹੀ। ਇਸ ਤੋਂ ਇਲਾਵਾ ਝੋਨੇ ਦੀ ਲਵਾਈ ਲਈ ਲੋੜੀਂਦੇ ਮਜ਼ਦੂਰ ਵੀ ਸੌਖਿਆਂ ਹੀ ਉਪਲਬਧ ਹੋ ਗਏ ਹਨ, ਜਿਸ ਨਾਲ ਲਵਾਈ ਪ੍ਰਕਿਰਿਆ ਕਾਫ਼ੀ ਸੁਖਾਲੀ ਹੋ ਗਈ ਹੈ।

ਖੇਤਰ ਦੇ ਕਿਸਾਨਾਂ ਰਾਜ ਕੁਮਾਰ, ਦਰਸ਼ਨ ਸਿੰਘ, ਰਾਮ ਜੀ ਲਾਲ, ਬਲਕਾਰ ਸਿੰਘ ਅਤੇ ਗੁਰਮੇਲ ਸਿੰਘ ਨੇ ਦੱਸਿਆ ਕਿ ਪਿਛਲੇ ਸਾਲਾਂ ਵਿੱਚ ਬਿਜਲੀ ਦੇ ਲਾਂਘੇ ਬੰਦ ਹੋਣ ਅਤੇ ਮਜ਼ਦੂਰਾਂ ਦੀ ਵੱਡੀ ਘਾਟ ਕਾਰਨ ਝੋਨੇ ਦੀ ਲਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਸੀ, ਪਰ ਇਸ ਵਾਰ ਸਥਿਤੀ ਵਿੱਚ ਕਾਫ਼ੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਅਨੁਸਾਰ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਮੁਤਾਬਕ ਲਵਾਈ ਸ਼ੁਰੂ ਕਰਨ ਨਾਲ ਫ਼ਸਲ ਦੇ ਵਾਧੇ ਵਿੱਚ ਸੁਧਾਰ ਹੋਵੇਗਾ ਅਤੇ ਉਤਪਾਦਨ ਵਿੱਚ ਵੀ ਵਾਧਾ ਦਰਜ ਕੀਤਾ ਜਾ ਸਕੇਗਾ। ਝੋਨੇ ਦੀ ਸਮੇਂ ਸਿਰ ਲਵਾਈ ਕਰਨ ਨਾਲ ਫ਼ਸਲ ਨੂੰ ਵਧਣ-ਫੁੱਲਣ ਲਈ ਪੂਰਾ ਸਮਾਂ ਮਿਲਦਾ ਹੈ ਅਤੇ ਨਿਰਧਾਰਤ ਸਮੇਂ ਅੰਦਰ ਹੀ ਕਟਾਈ ਯਕੀਨੀ ਬਣ ਜਾਂਦੀ ਹੈ।

Advertisement

ਇਸੇ ਕਾਰਨ ਕਿਸਾਨ ਆਪਣੇ ਖੇਤਾਂ ਵਿੱਚ ਝੋਨਾ ਲਗਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਝੋਨੇ ਦੀ ਲਵਾਈ ਕਾਰਨ ਪਿੰਡਾਂ ਵਿੱਚ ਮਜ਼ਦੂਰਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਿਸਾਨਾਂ ਨੂੰ ਪੂਰੀ ਉਮੀਦ ਹੈ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਅਨੁਕੂਲ ਰਿਹਾ ਅਤੇ ਬਿਜਲੀ ਦੀ ਸਪਲਾਈ ਇਸੇ ਤਰ੍ਹਾਂ ਨਿਰਵਿਘਨ ਚੱਲਦੀ ਰਹੀ ਤਾਂ ਜ਼ਿਆਦਾਤਰ ਖੇਤਰਾਂ ਵਿੱਚ ਝੋਨੇ ਦੀ ਲਵਾਈ ਨਿਰਧਾਰਤ ਸਮੇਂ ਅੰਦਰ ਹੀ ਪੂਰੀ ਕਰ ਲਈ ਜਾਵੇਗੀ।

Advertisement

ਦੂਜੇ ਪਾਸੇ ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ ਝੋਨਾ ਲਾਉਣ ਨਾਲ ਭੂਮੀਗਤ ਪਾਣੀ ਦੀ ਸੰਭਾਲ ਹੁੰਦੀ ਹੈ ਅਤੇ ਫ਼ਸਲ ਪ੍ਰਬੰਧਨ ਵਿੱਚ ਵੀ ਵੱਡਾ ਸੁਧਾਰ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਲੋੜ ਅਨੁਸਾਰ ਸੰਤੁਲਿਤ ਮਾਤਰਾ ਵਿੱਚ ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

Advertisement
×