ਮੰਡੀਆਂ ’ਚ ਝੋਨੇ ਦੀ ਖਰੀਦ ਤੇਜ਼
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਫੂਡ ਸਪਲਾਈ ਅਤੇ ਹੈਫੇਡ ਏਜੰਸੀਆਂ ਵੱਲੋਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਸ਼ੁਰੂ...
Advertisement
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਫੂਡ ਸਪਲਾਈ ਅਤੇ ਹੈਫੇਡ ਏਜੰਸੀਆਂ ਵੱਲੋਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 18 ਅਕਤੂਬਰ ਦੀ ਦੇਰ ਸ਼ਾਮ ਤੱਕ ਦੋਵੇਂ ਖਰੀਦ ਏਜੰਸੀਆਂ ਨੇ 7,80,976 ਮੀਟ੍ਰਿਕ ਟਨ ਝੋਨੇ ਦੀ ਖਰੀਦ ਪੂਰੀ ਕਰ ਲਈ ਸੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ 2,389 ਰੁਪਏ ਪ੍ਰਤੀ ਕੁਇੰਟਲ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ 22 ਖਰੀਦ ਕੇਂਦਰ ਅਤੇ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿੱਥੇ ਏਜੰਸੀਆਂ ਤੇਜ਼ੀ ਨਾਲ ਖਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
Advertisement
Advertisement
×