DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PaddyProcurement:ਅਨਾਜ ਮੰਡੀਆਂ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਡੀ ਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ; ਕਿਸਾਨਾਂ ਲਈ ਲੋਡ਼ੀਂਦੀਆਂ ਸਹੂਲਤਾਂ ਦੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਡੀਸੀ ਡਾ. ਵਿਵੇਕ ਭਾਰਤੀ।
Advertisement

ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਕਿਸਾਨਾਂ ਲਈ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਡੀ ਸੀ ਨੇ ਮੰਡੀਆਂ ਵਿੱਚ ਸਫ਼ਾਈ, ਕੰਡਿਆਂ ਦੀ ਉਪਲਬਧਤਾ, ਪੀਣ ਵਾਲਾ ਪਾਣੀ, ਬਿਜਲੀ, ਪਖਾਨੇ, ਬੈਠਣ ਸਣੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਹੈ। ਸਬੰਧਤ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਹ ਯਕੀਨੀ ਬਣਾਉਣ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਪੱਧਰ ’ਤੇ ਬੇਲੋੜੀ ਪ੍ਰੇਸ਼ਾਨੀ ਨਾ ਹੋਵੇ। ਡੀ ਸੀ ਨੇ ਮਾਰਕੀਟਿੰਗ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪਖਾਨਿਆਂ, ਚਾਰਦੀਵਾਰੀ ਅਤੇ ਸ਼ੈੱਡਾਂ ਦੀ ਮੁਰੰਮਤ ਸਮੇਤ ਹੋਰ ਲੋੜੀਂਦੇ ਕੰਮ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹਰ ਹਾਲਤ ਵਿੱਚ ਮੁਕੰਮਲ ਕਰ ਲਏ ਜਾਣ। ਡੀ ਸੀ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਪਾਰਦਰਸ਼ੀ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਸਮੇਂ ਸਿਰ ਮਿਲੇ ਅਤੇ ਖਰੀਦ ਤੋਂ ਬਾਅਦ ਭੁਗਤਾਨ ਦੀ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਡੀਸੀ ਡਾ. ਵਿਵੇਕ ਭਾਰਤੀ ਨੇ ਅਧਿਕਾਰੀਆਂ ਨੂੰ ਮੰਡੀਆਂ ਅਤੇ ਖਰੀਦ ਕੇਂਦਰਾਂ ਦਾ ਨਿਯਮਤ ਨਿਰੀਖਣ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਪ੍ਰਬੰਧਾਂ ਵਿੱਚ ਕੋਈ ਕਮੀ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕਰਵਾਇਆ ਜਾਵੇ। ਇਸ ਮੌਕੇ ਡੀ ਐੱਫ ਐੱਸ ਸੀ ਕੁਸ਼ਲ ਬੂਰਾ, ਡੀ ਐੱਮ ਈ ਓ ਰਾਹੁਲ ਕੁੰਡੂ, ਹੈਫੈੱਡ ਜਨਰਲ ਮੈਨੇਜਰ ਮਾਂਗੇਰਾਮ ਬੇਨੀਵਾਲ ਸਣੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
×