DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਤਲੁਜ ਸਕੂਲ ’ਚ ਪੇਂਟਿੰਗ ਤੇ ਭਾਸ਼ਣ ਮੁਕਾਬਲੇ

ਸਫ਼ਾਈ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ

  • fb
  • twitter
  • whatsapp
  • whatsapp
featured-img featured-img
ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ। -ਫੋਟੋ: ਸਤਨਾਮ ਸਿੰਘ
Advertisement

ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੇਵਾ ਸੰਕਲਪ ਮੁਹਿੰਮ ਤਹਿਤ ਕਈ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਦਾ ਹੁਨਰ ਨਿਖਾਰਨਾ ਅਤੇ ਵਿਕਸਤ ਭਾਰਤ ਦੇ ਨਿਰਮਾਣ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਡਰਾਇੰਗ ਮੁਕਾਬਲੇ ਅਤੇ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਨੇ ਰਾਸ਼ਟਰ ਨਿਰਮਾਣ, ਸਫ਼ਾਈ ਤੇ ਵਾਤਾਵਰਨ ਸੰਭਾਲ ਨਾਲ ਸਬੰਧ ਪੋਸਟਰ ਬਣਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬੱਚਿਆਂ ਦੇ ਮਾਪਿਆਂ ਨੇ ਵੀ ਇਸ ਡਰਾਇੰਗ ਪ੍ਰਦਰਸ਼ਨੀ ਵਿੱਚ ਹਿੱਸਾ ਲਿਆ। ਇਸ ਦੌਰਾਨ ਵਿਕਸਤ ਭਾਰਤ ਵਿਸ਼ੇ ’ਤੇ ਭਾਸ਼ਣ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਸਿੱਖਿਆ, ਤਕਨੀਕੀ ਵਿਕਾਸ, ਸਵੈ-ਨਿਰਭਰਤਾ ਅਤੇ ਯੁਵਾ ਸ਼ਕਤੀ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ।

ਸਕੂਲ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਕਿਹਾ ਕਿ ਸੇਵਾ ਸੰਕਲਪ ਮੁਹਿੰਮ ਤਹਿਤ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਸੇਵਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਕਸਤ ਭਾਰਤ ਦਾ ਸੁਪਨਾ ਸਿਰਫ਼ ਸਰਕਾਰੀ ਯਤਨਾਂ ਨਾਲ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਭਾਗੀਦਾਰੀ ਰਾਹੀਂ ਹੀ ਸਾਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਦੇਸ਼ ਦਾ ਭਵਿੱਖ ਸਮਝਣਾ ਚਾਹੀਦਾ ਹੈ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਰਚਨਾਤਮਕ ਅਤੇ ਸਮਾਜਿਕ ਗਤੀਵਿਧੀਆਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਕਸਤ ਭਾਰਤ ਦੇ ਵਿਸ਼ੇ ’ਤੇ ਵਿਦਿਆਰਥੀਆਂ ਦੇ ਭਾਸ਼ਣਾਂ ਦੀ ਵੀ ਪ੍ਰਸ਼ੰਸਾ ਕੀਤੀ। ਇਹ ਸਮਾਗਮ ਆਰਟ ਐਂਡ ਕਰਾਫ਼ਟ ਅਧਿਆਪਕਾ ਅਨੂੰ ਅਗਰਵਾਲ ਦੀ ਨਿਗਰਾਨੀ ਹੇਠ ਹੋਇਆ, ਜਿਸ ਵਿੱਚ ਵਾਈਸ ਪ੍ਰਿੰਸੀਪਲ ਸਤਬੀਰ ਸਿੰਘ ਆਦਿ ਤੋਂ ਇਲਾਵਾ ਸਕੂਲ ਦਾ ਪੂਰਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

Advertisement

Advertisement
Advertisement
×