DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਪੇਂਟਿੰਗ ਪ੍ਰਦਰਸ਼ਨੀ

ਡੀਨ ਪ੍ਰੋ. ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ

  • fb
  • twitter
  • whatsapp
  • whatsapp
featured-img featured-img
ਪ੍ਰਦਰਸ਼ਨੀ ਦੌਰਾਨ ਪੇਂਟਿੰਗਾਂ ਦੇਖਦੇ ਹੋਏ ਡੀਨ ਪ੍ਰੋ. ਰਾਕੇਸ਼ ਕੁਮਾਰ ਅਤੇ ਹੋਰ।
Advertisement

ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਫਾਈਨ ਆਰਟਸ ਵਿਭਾਗ ਵਿੱਚ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਰਾਕੇਸ਼ ਕੁਮਾਰ ਨੇ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਲਾ ਨਾ ਸਿਰਫ ਪ੍ਰਗਟਾਵੇ ਦਾ ਮਾਧਿਅਮ ਹੈ ਬਲਕਿ ਸਮਾਜ ਨੂੰ ਸੰਵੇਦਨਸ਼ੀਲ ਬਣਾਉਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਤੋਂ ਇਲਾਵਾ ਅਜਿਹੀਆ ਕਲਾ ਪ੍ਰਦਰਸ਼ਨੀਆਂ ਨਾ ਸਿਰਫ ਵਿਦਿਆਰਥੀਆਂ ਦੀਆਂ ਰਚਨਾਤਮਕ ਯੋਗਤਾਵਾਂ ਨੂੰ ਵਧਾਉਂਦੀਆਂ ਹਨ। ਬਲਕਿ ਉਨ੍ਹਾਂ ਦੇ ਆਤਮ ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖਤ ਮਿਹਨਤ ਰਚਨਾਤਮਕ ਪਹੁੰਚ ਤੇ ਕਲਾਤਮਿਕ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਯੂਨੀਵਰਸਿਟੀ ਵਿਚ ਕਲਾਤਮਕ ਪ੍ਰਗਟਾਵੇ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਲਈ ਫਾਈਨ ਆਟਸ ਵਿਭਾਗ ਨੂੰ ਵਧਾਈ ਦਿੱਤੀ। ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਵਲੋਂ ਤਿਆਰ ਪੇਟਿੰਗਾਂ ਪ੍ਰਦਰਸ਼ਿਤ ਕੀਤੀਆਂ ਗਈਆਂ।

Advertisement

ਇਹ ਕਲਾਕ੍ਰਿਤੀਆਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਸੁੂਹਜ, ਸਮਕਾਲੀ ਤੇ ਰਵਾਇਤੀ ਵਿਸ਼ਿਆਂ ਦੀ ਡੂੰਘੀ ਸਮਝ ਨੂੰ ਉਜਾਗਰ ਕਰਦੀਆਂ ਹਨ। ਕੇ ਯੂ ਫਾਈਨ ਅਰਾਟਸ ਵਿਭਾਗ ਦੇ ਮੁਖੀ ਡਾ. ਗੁਰਚਰਨ ਸਿੰਘ ਨੇ ਪ੍ਰਦਰਸ਼ਨੀ ਨੂੰ ਸਫਲ ਬਣਾਉਣ ਲਈ ਫੈਕਲਟੀ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. ਪਵਨ ਕੁਮਾਰ ਤੇ ਹੋਰ ਫੈਕਲਟੀ ਮੈਂਬਰ ਮੌਜੂਦ ਸਨ।

Advertisement

Advertisement
×