ਚੰਡੀਗੜ੍ਹ: ਹਰਿਆਣਾ ਦੇ ਪਲਵਲ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅੱਜ ਇੱਕ ਪਰਿਵਾਰ ਦੇ ਪੰਜ ਜੀਅ ਮ੍ਰਿਤਕ ਮਿਲੇ, ਜਿਨ੍ਹਾਂ ਵਿੱਚ ਪਤੀ-ਪਤਨੀ, ਉਨ੍ਹਾਂ ਦੇ ਦੋ ਬੱਚੇ ਅਤੇ ਇੱਕ ਹੋਰ ਬੱਚਾ ਸ਼ਾਮਲ ਹਨ। ਪੁਲੀਸ ਨੂੰ ਸ਼ੱਕ ਹੈ ਕਿ ਵਿਅਕਤੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸਾਰਿਆਂ ਦਾ ਕਤਲ ਕਰ ਦਿੱਤਾ। ਹੋਡਲ ਦੇ ਡੀਐੱਸਪੀ ਸੱਜਣ ਸਿੰਘ ਨੇ ਫੋਨ ’ਤੇ ਦੱਸਿਆ, ‘‘ਔਰੰਗਾਬਾਦ ਪਿੰਡ ਵਿੱਚ ਨਰੇਸ਼ ਦੀ ਲਾਸ਼ ਲਟਕਦੀ ਮਿਲੀ, ਜਦੋਂਕਿ ਉਸ ਦੀ ਪਤਨੀ, ਪੁੱਤਰ ਅਤੇ ਭਤੀਜੀ ਘਰ ਵਿੱਚ ਮ੍ਰਿਤਕ ਮਿਲੇ ਹਨ।’’ ਡੀਐੱਸਪੀ ਨੇ ਕਿਹਾ ਕਿ ਮੁੱਢਲੀ ਜਾਂਚ ਮੁਤਾਬਕ ਨਰੇਸ਼ ਵੱਲੋਂ ਮਾਰਨ ਤੋਂ ਪਹਿਲਾਂ ਉਨ੍ਹਾਂ ਨੂੰ ਨੀਂਦ ਦੀਆਂ ਗੋਲੀਆਂ ਜਾਂ ਜ਼ਹਿਰ ਦੇ ਦਿੱਤੀ ਗਈ ਸੀ ਤੇ ਫਿਰ ਖ਼ੁਦ ਫਾਹਾ ਲੈ ਲਿਆ। ਨਰੇਸ਼ ਦੇ ਪਿਤਾ ਨੇ ਕਿਹਾ ਕਿ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਰਹਿੰਦਾ ਸੀ। -ਟਨਸ