ਪੰਚਕੂਲਾ (ਪੱਤਰ ਪ੍ਰੇਰਕ): ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਮਗਰੋਂ ਸਤੰਬਰ ਮਹੀਨੇ ਵਿੱਚ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਇਹ ਗੱਲ ਹਰਿਆਣਾ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਰਿਵਾੜੀ ਵਿੱਚ ਅੱਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਹੀ। ਸ੍ਰੀ ਧਨਪਤ ਨੇ ਕਿਹਾ ਕਿ ਹਰਿਆਣਾ ਰਾਜ ਚੋਣ ਕਮਿਸ਼ਨ ਨਿਰਪੱਖ ਅਤੇ ਪਾਰਦਰਸ਼ੀ ਚੋਣ ਕਰਵਾਉਣ ਲਈ ਪ੍ਰਤੀਬੱਧ ਹੈ। ਉਨ੍ਹਾਂ ਦੱਸਿਆ ਕਿ ਪੰਚਾਂ ਦੀ ਚੋਣ ਬੇਲੈਟ ਪੇਪਰ ਨਾਲ ਹੋਵੇਗੀ, ਜਦਕਿ ਜ਼ਿਲ੍ਹਾ ਪਰਿਸ਼ਦ ਮੈਂਬਰ, ਪੰਚਾਇਤ ਕਮੇਟੀ ਮੈਂਬਰ ਤੇ ਸਰਪੰਚ ਦੀ ਚੋਣ ਈਵੀਐੱਮ ਰਾਹੀਂ ਹੋਵੇਗੀ।