DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਮਾਰਟ ਮੀਟਰਾਂ ਖ਼ਿਲਾਫ਼ ਪੈਣ ਲੱਗੇ ਪੰਚਾਇਤੀ ਮਤੇ

ਰਾਮਪੁਰ ਖੁਰਦ ਅਤੇ ਰਾਮ ਨਗਰ ਦੇ ਵਸਨੀਕਾਂ ਨੇ ਮਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਸੌਂਪੇ
  • fb
  • twitter
  • whatsapp
  • whatsapp
featured-img featured-img
ਸਮਾਰਟ ਮੀਟਰਾਂ ਦੇ ਵਿਰੋਧ ਵਿੱਚ ਪਾਏ ਮਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਸੌਂਪਦੇ ਹੋਏ ਪਿੰਡ ਵਾਸੀ। -ਫੋਟੋ: ਚਿੱਲਾ
Advertisement

ਪੰਜਾਬ ਸਟੇਟ ਪਾਵਰਕੌਮ ਕਾਰਪੋਰੇਸ਼ਨ ਲਿਮਿਟਡ ਵੱਲੋਂ ਸੂਬੇ ਵਿੱਚ ਲਗਾਏ ਜਾ ਰਹੇ ਬਿਜਲੀ ਦੇ ਸਮਾਰਟ ਮੀਟਰਾਂ ਦੇ ਵਿਰੋਧ ਵਿੱਚ ਪੰਚਾਇਤੀ ਮਤੇ ਪੈਣੇ ਆਰੰਭ ਹੋ ਗਏ ਹਨ। ਪਿੰਡ ਰਾਮਪੁਰ ਖੁਰਦ ਅਤੇ ਰਾਮ ਨਗਰ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਮਤੇ ਪਾਸ ਕਰਕੇ ਮਤਿਆਂ ਦੀਆਂ ਕਾਪੀਆਂ ਪਾਵਰਕੌਮ ਦੇ ਬਨੂੜ ਸਥਿਤ ਐਸਡੀਓ ਮੇਜਰ ਸਿੰਘ ਦੇ ਸਪੁਰਦ ਕੀਤੀਆਂ।

ਭਾਰਤੀ ਕਿਸਾਨ ਯੂਨੀਅਨ ਭਟੇੜੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਾਬਕਾ ਸਰਪੰਚ ਰਾਮਪੁਰ ਖੁਰਦ, ਬਾਬੂ ਸਿੰਘ ਸਰਪੰਚ, ਗੁਰਦੀਪ ਸਿੰਘ ਪੰਚ, ਨੰਬਰਦਾਰ ਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਖੇਮ ਸਿੰਘ ਰਾਮ ਨਗਰ, ਦਿਲਬਾਗ ਸਿੰਘ ਨੰਬਰਦਾਰ, ਜਗਦੀਪ ਸਿੰਘ ਰਾਮ ਨਗਰ, ਸਰਪੰਚ ਗੁਰਵਿੰਦਰ ਸਿੰਘ, ਹਰਚੰਦ ਸਿੰਘ, ਨੰਬਰਦਾਰ, ਗੁਰਦੀਪ ਸਿੰਘ ਪੰਚ ਅਤੇ ਹੋਰਨਾਂ ਨੇ ਦੱਸਿਆ ਕਿ ਪਾਵਰਕੌਮ ਵੱਲੋਂ ਬਿਜਲੀ ਦੇ ਸਮਾਰਟ ਮੀਟਰ ਲਗਾਏ ਜਾ ਰਹੇ ਹਨ, ਜਿਸ ਦਾ ਬਿੱਲ ਬਹੁਤ ਜ਼ਿਆਦਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚਿੱਪ ਵਾਲੇ ਮੀਟਰਾਂ ਦੇ ਵਿਰੋਧ ਵਿੱਚ ਦੋਵਾਂ ਪਿੰਡਾਂ ਦੇ ਮੋਹਤਬਰਾਂ ਨੇ ਇਕੱਠ ਕਰਕੇ ਮਤੇ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੇ ਸਮਾਰਟ ਮੀਟਰ ਕਿਸੇ ਵੀ ਕੀਮਤ ਤੇ ਨਾ ਲੱਗਣ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪਿੰਡ ਵਿੱਚ ਪਾਵਰਕੌਮ ਦੇ ਕਰਮਚਾਰੀਆਂ ਵੱਲੋਂ ਬਿਜਲੀ ਦੇ ਸਮਾਰਟ ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ, ਜਿਸ ਦਾ ਪਿੰਡ ਵਾਸੀਆਂ ਵੱਲੋਂ ਡਟਵਾਂ ਵਿਰੋਧ ਕੀਤੇ ਜਾਣ ਕਾਰਨ ਸਮਾਰਟ ਮੀਟਰ ਨਹੀਂ ਲੱਗਣ ਦਿੱਤਾ ਗਿਆ।

Advertisement

Advertisement
×