DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਿਆਂ ਖ਼ਿਲਾਫ਼ ਪੰਚਾਇਤਾਂ ਲਾਮਬੰਦ

ਰਤੀਆ ਇਲਾਕੇ ਦੇ ਸਰਪੰਚਾਂ ਨੇ ਐੱਸ ਪੀ ਨਾਲ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਪੁਲੀਸ ਐੱਸ ਪੀ ਨਾਲ ਮੁਲਾਕਾਤ ਕਰਦੇ ਹੋਏ ਸਰਪੰਚ।
Advertisement

ਰਤੀਆ ਖੇਤਰ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਪੁਲੀਸ ਪ੍ਰਸ਼ਾਸਨ ਦੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਚਾਇਤਾਂ ਅੱਗੇ ਆਈਆਂ ਹਨ। ਇਸੇ ਤਹਿਤ ਰਤੀਆ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੁਲੀਸ ਕਪਤਾਨ (ਐੱਸ ਪੀ) ਸਿਧਾਂਤ ਜੈਨ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਪਿੰਡ ਅਲੀਪੁਰ ਬਰੋਟਾ, ਲੱਧੂਵਾਸ, ਚੰਦੋਂ ਖੁਰਦ, ਚਿੱਮੋਂ, ਫੂਲਾ, ਕੁਨਾਲ, ਬੁਰਜ, ਮੁਨਸੀਵਾਲਾ ਅਤੇ ਭਰਪੂਰ ਦੇ ਸਰਪੰਚ ਸ਼ਾਮਲ ਸਨ। ਮੀਟਿੰਗ ਦੌਰਾਨ ਪੰਚਾਇਤ ਨੁਮਾਇੰਦਿਆਂ ਨੇ ਨਸ਼ਿਆਂ ਦੀ ਵਧ ਰਹੀ ਦੁਰਵਰਤੋਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਨੌਜਵਾਨਾਂ ਦੇ ਭਵਿੱਖ ਨੂੰ ਖਤਰਾ ਹੈ, ਸਗੋਂ ਇਹ ਸਮਾਜਿਕ ਤਾਣੇ-ਬਾਣੇ ਨੂੰ ਵੀ ਖੋਖਲਾ ਕਰ ਰਿਹਾ ਹੈ। ਸਰਪੰਚਾਂ ਨੇ ਐੱਸ ਪੀ ਨੂੰ ਭਰੋਸਾ ਦਿੱਤਾ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲੀਸ ਦਾ ਡਟ ਕੇ ਸਾਥ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੇ ਪਿੰਡ ਜਾਂ ਆਲੇ-ਦੁਆਲੇ ਕਿਤੇ ਵੀ ਨਸ਼ਾ ਤਸਕਰੀ ਹੁੰਦੀ ਹੈ, ਤਾਂ ਉਸ ਦੀ ਸੂਚਨਾ ਪੂਰੀ ਗੁਪਤਤਾ ਨਾਲ ਪੁਲੀਸ ਨੂੰ ਦਿੱਤੀ ਜਾਵੇਗੀ ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋ ਸਕੇ। ਪੰਚਾਇਤਾਂ ਨੇ ਪਿੰਡ ਪੱਧਰ ’ਤੇ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਅਹਿਦ ਲਿਆ। ਪੁਲੀਸ ਕਪਤਾਨ ਸਿਧਾਂਤ ਜੈਨ ਨੇ ਸਰਪੰਚਾਂ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲੀਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪੂਰੇ ਸਮਾਜ ਦਾ ਫਰਜ਼ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲੀਸ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਨਸ਼ਾ ਛੱਡਣ ਦੇ ਚਾਹਵਾਨਾਂ ਦੀ ਮਦਦ ਕਰੇਗੀ।

Advertisement
Advertisement
×