ਪੰਚਕੂਲਾ ਪ੍ਰਸ਼ਾਸਨ ਨੇ ਨਦੀਆਂ ਨਾਲਿਆਂ ਨੇੜੇ ਜਾਣ ’ਤੇ ਰੋਕ ਲਾਈ
ਪੰਚਕੂਲਾ ਪ੍ਰਸ਼ਾਸਨ ਨੇ ਨਦੀਆਂ, ਨਾਲਿਆਂ ਅਤੇ ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧਣ ਮਗਰੋਂ ਲੋਕਾਂ ਨੂੰ ਇਨ੍ਹਾਂ ਨਦੀਆਂ ਨੇੜੇ ਜਾਣ ਤੋਂ ਰੋਕਣ ਲਈ ਅਲਰਟ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ...
Advertisement
ਪੰਚਕੂਲਾ ਪ੍ਰਸ਼ਾਸਨ ਨੇ ਨਦੀਆਂ, ਨਾਲਿਆਂ ਅਤੇ ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧਣ ਮਗਰੋਂ ਲੋਕਾਂ ਨੂੰ ਇਨ੍ਹਾਂ ਨਦੀਆਂ ਨੇੜੇ ਜਾਣ ਤੋਂ ਰੋਕਣ ਲਈ ਅਲਰਟ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਹੜ੍ਹ ਕੰਟਰੋਲ ਰੂਮ ਨਾਲ ਨੰਬਰ 0172-2562135 ’ਤੇ ਸੰਪਰਕ ਕੀਤਾ ਜਾਵੇ। ਬੀਤੇ ਦੋ ਦਿਨ ਤੋਂ ਮੀਂਹ ਕਾਰਨ ਪੰਚਕੂਲਾ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਉਹ ਸੁੱਤੇ ਉੱਠਦੇ ਤਾਂ ਘਰਾਂ ਦੇ ਬਾਹਰ ਪਾਣੀ ਖੜ੍ਹਾ ਹੁੰਦਾ ਹੈ। ਮੀਂਹ ਤੋਂ ਬਾਅਦ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸੜਕਾਂ ’ਤੇ ਪਾਣੀ ਭਰ ਗਿਆ। ਅਜਿਹਾ ਹੀ ਹਾਲ ਕਾਲਕਾ, ਪਿੰਜੌਰ, ਮੋਰਨੀ ਅਤੇ ਰਾਏਪੁਰ ਰਾਣੀ ਵਿੱਚ ਹੋ ਰਿਹਾ ਹੈ, ਜਿਸ ਕਾਰਨ ਸਵੇਰੇ ਸਕੂਲ ਜਾਣ ਵਾਲੇ ਬੱਚਿਆਂ ਅਤੇ ਡਿਊਟੀ ’ਤੇ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਲੋਕਾਂ ਦੇ ਵਾਹਨ ਪਾਣੀ ਵਿੱਚ ਫਸ ਗਏ। ਸੈਕਟਰ-1 ਮਾਜਰੀ ਚੌਕ ਤੋਂ ਪਿੰਜੌਰ ਤੱਕ ਸੜਕਾਂ 'ਤੇ ਟੋਇਆਂ ਵਿੱਚ ਪਾਣੀ ਭਰਨ ਕਾਰਨ ਕਈ ਵਾਹਨਾਂ ਦੇ ਬੰਪਰ ਸੜਕ ਨਾਲ ਟਕਰਾ ਗਏ। ਇਸ ਤੋਂ ਇਲਾਵਾ ਡੀਸੀ ਦਫ਼ਤਰ ਅਤੇ ਜ਼ਿਲ੍ਹਾ ਅਦਾਲਤ ਦੀ ਕੱਚੀ ਪਾਰਕਿੰਗ ਵਿੱਚ ਪਾਣੀ ਭਰ ਗਿਆ। ਇੰਡਸਟਰੀਅਲ ਏਰੀਆ ਫੇਜ਼-1 ਅਤੇ 2 ਨੂੰ ਸੜਕ ’ਤੇ ਪਏ ਟੋਇਆਂ ਕਾਰਨ ਸਭ ਤੋਂ ਵੱਧ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰ ਵਿਸ਼ਾਲ ਸਾਗਰ ਨੇ ਕਿਹਾ ਕਿ ਮੀਂਹ ਤੋਂ ਬਾਅਦ ਇੰਡਸਟਰੀਅਲ ਏਰੀਆ ਫੇਜ਼-1 ਅਤੇ 2 ਵਿੱਚ ਹਰ ਥਾਂ ਪਾਣੀ ਭਰ ਜਾਂਦਾ ਹੈ। ਪੀਐੱਮਡੀਏ ਅਤੇ ਐੱਚਐੱਸਵੀਪੀ ਦਾ ਅਵੇਸਲਾਪਣ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ।
Advertisement
Advertisement