DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਡਿਤ ਨਹਿਰੂ ਦੀ ਬਰਸੀ ਮਨਾਈ

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੀ ਬਰਸੀ ’ਤੇ ਜ਼ਿਲ੍ਹਾ ਕਾਂਗਰਸ ਦਫੱਤਰ ਵਿੱਚ ਸ਼ਰਧਾਂਜਲੀ ਸਭਾ ਕੀਤੀ ਗਈ। ਸਮਾਗਮ ਵਿੱਚ ਜ਼ਿਲ੍ਹਾ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਪਵਨ ਚੌਧਰੀ ਸਣੇ ਕਾਂਗਰਸੀ ਵਰਕਰਾਂ ਨੇ ਪੰਡਿਤ ਜਵਾਹਰਲਾਲ ਨਹਿਰੂ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰ...

  • fb
  • twitter
  • whatsapp
  • whatsapp
featured-img featured-img
ਪੰਡਿਤ ਜਵਾਹਰਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਾਂਗਰਸੀ ਆਗੂ ਤੇ ਕਾਰਕੁਨ।
Advertisement

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੀ ਬਰਸੀ ’ਤੇ ਜ਼ਿਲ੍ਹਾ ਕਾਂਗਰਸ ਦਫੱਤਰ ਵਿੱਚ ਸ਼ਰਧਾਂਜਲੀ ਸਭਾ ਕੀਤੀ ਗਈ। ਸਮਾਗਮ ਵਿੱਚ ਜ਼ਿਲ੍ਹਾ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਪਵਨ ਚੌਧਰੀ ਸਣੇ ਕਾਂਗਰਸੀ ਵਰਕਰਾਂ ਨੇ ਪੰਡਿਤ ਜਵਾਹਰਲਾਲ ਨਹਿਰੂ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦਰਸ਼ਨ ਬੰਗੜ, ਵਿਸ਼ਾਲ ਸ਼ਰਮਾ, ਰਾਘਵ ਸ਼ਰਮਾ, ਓਮ ਪ੍ਰਕਾਸ਼ ਸਿਰੋਹਾ, ਰਾਮ ਗੋਪਾਲ ਆਦਿ ਨੇ ਕਿਹਾ ਕਿ ਪੰਡਿਤ ਨਹਿਰੂ ਨੇ ਆਧੁਨਿਕ ਭਾਰਤ ਦੀ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੇਸ਼ ਨੂੰ ਸਿੱਖਿਆ, ਵਿਗਿਆਨ, ਉਦਯੋਗ ਤੇ ਲੋਕਤੰਤਰ ਵਿੱਚ ਨਵੀਆਂ ਦਿਸ਼ਾਵਾਂ ਵੱਲ ਵਧਾਇਆ। ਉਨ੍ਹਾਂ ਦੇ ਆਦਰਸ਼ ਅੱਜ ਵੀ ਨਾਗਰਿਕਾਂ ਨੂੰ ਪ੍ਰੇਰਿਤ ਕਰਦੇ ਹਨ। ਜ਼ਿਲ੍ਹਾ ਸੰਗਠਨ ਦੇ ਜਨਰਲ ਸਕੱਤਰ ਪਵਨ ਚੌਧਰੀ ਨੇ ਕਿਹਾ ਕਿ ਪੰਡਿਤ ਨਹਿਰੂ ਨੇ ਆਪਣਾ ਪੂਰਾ ਜੀਵਨ ਦੇਸ਼ ਦੀ ਏਕਤਾ ਲਈ ਸਮਰਪਿਤ ਕੀਤਾ। ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਪੂਰਨਿਆਂ ’ਤੇ ਚੱਲਣਾ ਚਾਹੀਦਾ ਹੈ।

Advertisement
Advertisement
×