DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Panjokhra Sahib Clash: ਹਰਿਆਣਾ ਸਰਕਾਰ ਅਤੇ ਸਿੱਖ ਜਥੇਬੰਦੀਆਂ ’ਚ ਸਹਿਮਤੀ ਬਣੀ

ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ 25 ਅਗਸਤ ਦਾ ਇਕੱਠ ਨਾ ਸੱਦਣ ਦਾ ਐਲਾਨ; ਸਿੱਖ ਭਾਈਚਾਰੇ ਦੇ ਆਗੂਆਂ ਨੇ ਐੱਫ ਆਈ ਆਰ ਰੱਦ ਕਰਨ ਦੇ ਭਰੋਸੇ ਤੇ ਸਿੱਖ ਨੌਜਵਾਨਾਂ ਨੂੰ ਜਲਦੀ ਰਿਹਾਅ ਕਰਨ ਦੇ ਐਲਾਨ ਤੋਂ ਬਾਅਦ ਕੀਤਾ ਫੈਸਲਾ

  • fb
  • twitter
  • whatsapp
  • whatsapp
Advertisement

Panjokhra Sahib Clash: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਐੱਮਸੀ) ਅਤੇ ਸਿੱਖ ਭਾਈਚਾਰੇ ਦੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਵਿਚ ਸਹਿਮਤੀ ਬਣਨ ਤੋਂ ਬਾਅਦ ਅੰਬਾਲਾ ਵਿੱਚ 25 ਅਗਸਤ ਨੂੰ ਇਕੱਠ ਨਾ ਕਰਨ ਦਾ ਐਲਾਨ ਕੀਤਾ ਹੈ। ਪੰਜੋਖਰਾ ਸਾਹਿਬ ਗੁਰਦੁਆਰਾ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਤੋਂ ਬਾਅਦ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਇੰਟਰਨੈਸ਼ਨਲ ਐਂਟੀ-ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਮੁਖੀ ਗੁਰਸਿਮਰਨ ਸਿੰਘ ਮੰਡ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ 13 ਅਗਸਤ ਨੂੰ ਛੇ ਘੰਟਿਆਂ ਲਈ ਨੈਸ਼ਨਲ ਹਾਈਵੇਅ-44 ਜਾਮ ਕੀਤਾ ਸੀ।

ਪੁਲੀਸ ਨੇ ਹਾਈਵੇਅ ਨੂੰ ਖਾਲੀ ਕਰਵਾਉਣ ਲਈ ਬਲ ਦਾ ਪ੍ਰਯੋਗ ਕੀਤਾ ਸੀ ਜਿਸ ਦੌਰਾਨ ਕਈ ਸਿੱਖ ਭਾਈਚਾਰੇ ਦੇ ਮੈਂਬਰ ਅਤੇ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ। ਇਸ ਟਕਰਾਅ ਤੋਂ ਬਾਅਦ ਭਾਈਚਾਰੇ ਦੇ ਆਗੂਆਂ ਨੇ ਅੱਗੇ ਦੀ ਰਣਨੀਤੀ ਤੈਅ ਕਰਨ ਲਈ ਮੰਜੀ ਸਾਹਿਬ ਗੁਰਦੁਆਰਾ ਸਾਹਿਬ ਵਿਚ ਸਿੱਖ ਇਕੱਠ ਦਾ ਸੱਦਾ ਦਿੱਤਾ ਸੀ।

Advertisement

ਗੁਰਸਿਮਰਨ ਸਿੰਘ ਮੰਡ ਵੱਲੋਂ ਮੁਆਫ਼ੀ ਦਾ ਐਲਾਨ

ਐੱਚਐੱਸਜੀਐੱਮਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਐੱਚਐੱਸਜੀਐੱਮਸੀ ਦੇ ਮੈਂਬਰਾਂ, ਕਿਸਾਨ ਯੂਨੀਅਨਾਂ ਦੇ ਆਗੂਆਂ, ਸ਼੍ਰੋਮਣੀ ਅਕਾਲੀ ਦਲ (ਹਰਿਆਣਾ) ਅਤੇ ਹੋਰ ਭਾਈਚਾਰੇ ਦੇ ਆਗੂਆਂ ਨੂੰ ਮਸਲਾ ਹੱਲ ਕਰਨ ਲਈ ਸੱਦਿਆ ਸੀ ਤੇ ਭਰੋਸਾ ਦਿਵਾਇਆ ਗਿਆ ਹੈ ਕਿ 23 ਅਗਸਤ ਤੋਂ ਪਹਿਲਾਂ ਐੱਫਆਈਆਰ ਰੱਦ ਕਰ ਦਿੱਤੀਆਂ ਜਾਣਗੀਆਂ ਅਤੇ ਹਮਲੇ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਜਣਿਆਂ ਨੂੰ ਵੀ ਰਿਹਾਅ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਐੱਚਐੱਸਜੀਐੱਮਸੀ ਦੇ ਮੈਂਬਰਾਂ ਅਤੇ ਹੋਰ ਭਾਈਚਾਰੇ ਦੇ ਆਗੂਆਂ ਨੇ ਸਰਬਸੰਮਤੀ ਨਾਲ ਧਰਨਾ ਨਾ ਦੇਣ ਦਾ ਫ਼ੈਸਲਾ ਕੀਤਾ ਹੈ।

Advertisement

ਇਹ ਵੀ ਪੜ੍ਹੋ:Panjokhra Sahib Clash: ਪੰਜੋਖਰਾ ਸਾਹਿਬ ਵਿਖੇ ਐਂਟੀ ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਪ੍ਰਧਾਨ ਦੀ ਕੁੱਟਮਾਰ

ਉਨ੍ਹਾਂ ਅੱਗੇ ਕਿਹਾ ਕਿ ਗੁਰਸਿਮਰਨ ਸਿੰਘ ਮੰਡ ਨੇ ਵੀ ਇੱਕ ਪੱਤਰ ਭੇਜ ਕੇ ਆਪਣੀ ਗ਼ਲਤੀ ਲਈ ਮੁਆਫ਼ੀ ਮੰਗਣ ਦੀ ਇੱਛਾ ਪ੍ਰਗਟਾਈ ਹੈ। ਉਹ ਭਾਈਚਾਰੇ ਦੇ ਮੈਂਬਰਾਂ ਨੂੰ ਵੀ ਅਪੀਲ ਕਰਦੇ ਹਨ ਕਿ ਉਹ 25 ਅਗਸਤ ਨੂੰ ਅੰਬਾਲਾ ਨਾ ਪਹੁੰਚਣ ਅਤੇ ਕਿਸੇ ਵੀ ਅਜਿਹੀ ਅਫਵਾਹ ਨੂੰ ਫੈਲਾਉਣ ਤੋਂ ਗੁਰੇਜ਼ ਕਰਨ ਜਿਸ ਨਾਲ ਰਾਜ ਦੀ ਅਮਨ-ਸ਼ਾਂਤੀ ਭੰਗ ਹੋਵੇ। ਉਨ੍ਹਾਂ ਕਿਹਾ ਕਿ ਐੱਫਆਈਆਰ ਰੱਦ ਹੋਣ ਅਤੇ ਗੁਰਸਿਮਰਨ ਸਿੰਘ ਮੰਡ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ, ਉਨ੍ਹਾਂ ਵਲੋਂ ਲੋਕਾਂ ਦਾ ਧੰਨਵਾਦ ਕਰਨ ਲਈ ਪੰਜੋਖਰਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਇੱਕ ਸਮਾਗਮ ਕੀਤਾ ਜਾਵੇਗਾ।

ਸਬੰਧਤ ਖਬਰ:Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

Advertisement
×