DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਪੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣਾ ਯਕੀਨੀ ਬਣਾਉਣ: ਸੈਣੀ

ਭਾਰਤ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਮਾਗਮ ਕਰਵਾਇਆ

  • fb
  • twitter
  • whatsapp
  • whatsapp
featured-img featured-img
ਹਵਨ ਯੱਗ ਵਿੱਚ ਸ਼ਾਮਲ ਸਕੂਲ ਪ੍ਰਧਾਨ ਕੈਲਾਸ਼ੋ ਸੈਣੀ, ਪ੍ਰਿੰਸੀਪਲ ਸੁਨੀਤਾ ਖੰਨਾ ਅਤੇ ਹੋਰ। -ਫੋਟੋ: ਸਤਨਾਮ ਸਿੰਘ
Advertisement

ਭਾਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬੈਨ ਦੀ ਪ੍ਰਧਾਨ ਅਤੇ ਸਾਬਕਾ ਸੰਸਦ ਕੈਲਾਸ਼ੋ ਸੈਣੀ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਾਪਤ ਕਰਾਉਣ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਨੂੰ ਯਕੀਨੀ ਬਣਾਉਣ ਦਾ ਪ੍ਰਣ ਲੈਣ। ਉਨ੍ਹਾਂ ਕਿਹਾ ਕਿ ਭਾਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਆਪਣੀ ਵਿਲਖੱਣ ਸ਼ੈਲੀ ਅਤੇ ਸ਼ਾਨਦਾਰ ਅਨੁਸ਼ਾਸਨ ਸਦਕਾ ਲੰਮੇ ਸਮੇਂ ਤੋਂ ਇਸ ਖੇਤਰ ਵਿੱਚ ਵਿਲੱਖਣ ਪਛਾਣ ਸਥਾਪਿਤ ਕੀਤੀ ਹੈ। ਭਾਰਤ ਪਬਲਿਕ ਸਕੂਲ ਦੀ ਪ੍ਰਧਾਨ ਕੈਲਾਸ਼ੋ ਸੈਣੀ ਨਵੇਂ ਸਾਲ ਦੇ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹਵਨ ਵਿੱਚ ਹਿੱਸਾ ਲਿਆ ਅਤੇ ਇਸ ਤੋਂ ਬਾਅਦ ਸਕੂਲ ਸਟਾਫ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕੀਤਾ। ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪਰਮਾਤਮਾ ਦਾ ਆਸ਼ੀਰਵਾਦ ਜ਼ਰੂਰੀ ਹੈ ਤਾਂ ਜੋ ਵਿਦਿਆਰਥੀ ਚੰਗੀ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਜੀਵਨ ਵਿੱਚ ਤਰੱਕੀ ਕਰ ਸਕਣ। ਉਨ੍ਹਾਂ ਕਿਹਾ ਕਿ ਸਕੂਲ ਦੇ ਵਧੀਆ ਅਤੇ ਤਜਰਬੇਕਾਰ ਸਟਾਫ ਰਾਹੀਂ ਬੱਚਿਆਂ ਦੇ ਉਜਵਲ ਭਵਿੱਖ ਲਈ ਘੱਟ ਕੀਮਤ ’ਤੇ ਚੰਗੀ ਤਕਨਾਲੋਜੀ ਰਾਹੀਂ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਇਹ ਖੇਤਰ ਸਿੱਖਿਆ ਦੇ ਮਾਮਲੇ ਵਿੱਚ ਦੂਜੇ ਸਕੂਲਾਂ ਤੋਂ ਅੱਗੇ ਹੈ। ਅਧਿਆਪਕਾਂ ਵਲੋਂ ਸਿੱਖਿਆ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਅੱਜ ਦੇ ਯੁੱਗ ਵਿਚ ਸਿੱਖਿਆ ਤੋਂ ਬਿਨਾਂ ਬੱਚੇ ਦੀ ਜ਼ਿੰਦਗੀ ਦੇਖਣ ਤੋਂ ਅਸਮਰੱੱਥ ਵਿਅਕਤੀ ਦੀ ਤਰ੍ਹਾਂ ਹੈ।

ਸਕੂਲ ਦੀ ਪ੍ਰਿੰਸੀਪਲ ਸੁਨੀਤਾ ਖੰਨਾ ਨੇ ਆਖਿਆ ਕਿ ਸਟਾਫ ਦੀ ਅਗਵਾਈ ਹੇਠ ਸਕੂਲ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਜ਼ਿਲ੍ਹੇ ਦੀ ਸ਼ਾਨ ਵਧਾ ਰਿਹਾ ਹੈ। ਸਕੂਲ ਵਿੱਚ ਅਨੁਸ਼ਾਸਨ, ਸ਼ਿਸ਼ਟਾਚਾਰ ਅਤੇ ਚਰਿੱਤਰ ਨਿਰਮਾਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਆਪਣੀ ਵਿਲਖੱਣ ਸਿੱਖਿਆ ਸ਼ੈਲੀ ਅਤੇ ਸ਼ਾਨਦਾਰ ਅਨੁਸ਼ਾਸਨ ਸਦਕਾ ਲੰਮੇ ਸਮੇਂ ਤੋਂ ਪੂਰੇ ਖੇਤਰ ਵਿੱਚ ਵੱਖਰੀ ਪਛਾਣ ਸਥਾਪਿਤ ਕੀਤੀ ਹੈ।

Advertisement

Advertisement
Advertisement
×