ਕਿਸਾਨਾਂ ਨੂੰ 1737 ਕਰੋੜ ਰੁਪਏ ਦੀ ਅਦਾਇਗੀ
ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਖੁਰਾਕ ਤੇ ਸਪਲਾਈ ਤੇ ਹੈਫੇਡ ਏਜੰਸੀਆਂ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ। ਏਜੰਸੀਆਂ ਵੱਲੋਂ ਖ਼ਰੀਦੇ ਝੋਨੇ ਦੀ 1737.27 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ, ਜਿਸ ਵਿਚ ਖੁਰਾਕ ਸਪਲਾਈ ਵਿਭਾਗ ਨੇ 1397.26...
Advertisement
ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਖੁਰਾਕ ਤੇ ਸਪਲਾਈ ਤੇ ਹੈਫੇਡ ਏਜੰਸੀਆਂ ਝੋਨੇ ਦੀ ਖ਼ਰੀਦ ਕਰ ਰਹੀਆਂ ਹਨ। ਏਜੰਸੀਆਂ ਵੱਲੋਂ ਖ਼ਰੀਦੇ ਝੋਨੇ ਦੀ 1737.27 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ, ਜਿਸ ਵਿਚ ਖੁਰਾਕ ਸਪਲਾਈ ਵਿਭਾਗ ਨੇ 1397.26 ਕਰੋੜ ਤੇ ਹੈਫੇਡ ਨੇ 340.01 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ। ਦੋਵਾਂ ਏਜੰਸੀਆਂ ਨੇ 8,63,755 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ 2389 ਰੁਪਏ ਪ੍ਰਤੀ ਕੁਇੰਟਲ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ 88 ਫ਼ੀਸਦੀ ਕੰਮ ਖੁਰਾਕ ਤੇ ਸਪਲਾਈ ਵਿਭਾਗ ਤੇ 84 ਫ਼ੀਸਦੀ ਹੈਫੇਡ ਵਲੋਂ ਪੂਰਾ ਕਰ ਲਿਆ ਗਿਆ ਹੈ। ਜ਼ਿਲ੍ਹੇ ਵਿਚ 22 ਖਰੀਦ ਕੇਂਦਰ ਤੇ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ।
Advertisement
Advertisement
