ਕਿਸਾਨ ਅੰਦੋਲਨ: ਟਿਕਰੀ ਬਾਰਡਰ ’ਤੇ 3 ਕਿਸਾਨਾਂ ਦੀ ਮੌਤ

ਕਿਸਾਨ ਅੰਦੋਲਨ: ਟਿਕਰੀ ਬਾਰਡਰ ’ਤੇ 3 ਕਿਸਾਨਾਂ ਦੀ ਮੌਤ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਜਨਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਨ੍ਹਾਂ ’ਚੋਂ ਇੱਕ ਕਿਸਾਨ ਪੰਜਾਬ ਅਤੇ ਦੋ ਹਰਿਆਣਾ ਨਾਲ ਸਬੰਧਤ ਹਨ। ਟਿਕਰੀ ਬਾਰਡਰ ’ਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਧਿੰਗੜ ਦੇ ਕਿਸਾਨ ਗੁਰਮੀਤ ਸਿੰਘ (51), ਹਿਸਾਰ ਜ਼ਿਲ੍ਹੇ ਦੇ ਪਿੰਡ ਬਗਲਾ ਦੇ ਜੈਵੀਰ ਅਤੇ ਮਿਰਚਪੁਰ ਦੇ ਜੋਗਿੰਦਰ ਦੀ ਮੌਤ ਹੋ ਗਈ। ਕਿਸਾਨ ਆਗੂਆਂ ਵੱਲੋਂ ਮੌਤਾਂ ਠੰਢ ਕਾਰਨ ਹੋਈਆਂ ਦੱਸੀਆਂ ਜਾ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਝੱਜਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਨੇ ਕਿਹਾ ਹੈ ਕਿ ਉਹ ਤਿੰਨ-ਚਾਰ ਦਿਨ ਪਹਿਲਾਂ ਟਿਕਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਏ ਸਨ। ਉਹ ਰਾਤ ਨੂੰ ਠੀਕ-ਠਾਕ ਸੁੱਤੇ ਸਨ, ਪਰ ਸਵੇਰੇ ਜਦੋਂ ਉਨ੍ਹਾਂ ਨੂੰ ਚਾਹ ਲਈ ਬੁਲਾਇਆ ਗਿਆ ਤਾਂ ਉਨ੍ਹਾਂ ਦੀ ਮੌਤ ਬਾਰੇ ਪਤਾ ਚੱਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਸ਼ਹਿਰ

View All