ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ ਵੱਲ ਰੋਸ ਮਾਰਚ ਅੱਜ

ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਅਤੇ ਸਹਿਯੋਗੀ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਦੇ ਪ੍ਰਧਾਨ ਡਾ. ਐਨ ਕੇ ਕਲਸੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਨਰਲ ਸਕੱਤਰ ਬੀ ਐੱਸ ਸੈਣੀ, ਵਿੱਤ ਸਕੱਤਰ ਰਾਮ ਸਿੰਘ...
Advertisement
ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਅਤੇ ਸਹਿਯੋਗੀ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਦੇ ਪ੍ਰਧਾਨ ਡਾ. ਐਨ ਕੇ ਕਲਸੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਨਰਲ ਸਕੱਤਰ ਬੀ ਐੱਸ ਸੈਣੀ, ਵਿੱਤ ਸਕੱਤਰ ਰਾਮ ਸਿੰਘ ਕਾਲੜਾ, ਸੂਬਾ ਪ੍ਰੈੱਸ ਸਕੱਤਰ ਗੁਰਬਖਸ਼ ਸਿੰਘ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਿੱਧੂ, ਸਕੱਤਰ ਜਨਰਲ ਕੁਲਦੀਪ ਸਿੰਘ ਜਾਂਗਲਾ, ਗੁਰਮੇਲ ਸਿੰਘ ਮੌਜੇਵਾਲ, ਭੁਪਿੰਦਰ ਸਿੰਘ ਸੀ ਟੀ ਯੂ, ਸ਼ਿਆਮ ਲਾਲ ਸ਼ਰਮਾ, ਕਰਤਾਰ ਸਿੰਘ ਪਾਲ, ਗੁਰਦੀਪ ਸਿੰਘ ਗੁਲਾਟੀ, ਪ੍ਰੇਮ ਚੰਦ ਸ਼ਰਮਾ ਨੇ ਕਿਹਾ ਕਿ ਸਾਢੇ ਤਿੰਨ ਸਾਲ ਲੰਘ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਪੈਨਸ਼ਨਰ 17 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਨੇੜਲੇ ਚੌਕ ਕੋਲ ਇਕੱਠੇ ਹੋਣਗੇ ਅਤੇ ਇਸ ਮਗਰੋਂ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਚਾਲੇ ਪਾਉਣਗੇ।

 

Advertisement

Advertisement
Show comments