ਪੱਤਰ ਪ੍ਰੇਰਕ
ਰਤੀਆ, 17 ਅਕਤੂਬਰ
ਸ਼ਹਿਰ ਵਿੱਚ ਲਾਵਾਰਿਸ ਪਸ਼ੂਆਂ ਦੀ ਗਿਣਤੀ ਵਧਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੋਂ ਦੇ ਚੌਕਾਂ ਵਿੱਚ ਪਸ਼ੂਆਂ ਕਾਰਨ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਜਾਣਕਾਰੀ ਮੁਤਾਬਿਕ ਇਥੇ ਸ੍ਰੀ ਕ੍ਰਿਸ਼ਨ ਗਊਸ਼ਾਲਾ, ਗੁਰੁੂ ਨਾਨਕ ਗਊਸ਼ਾਲਾ ਅਤੇ ਨੰਦੀਸ਼ਾਲਾ ਵਿੱਚ ਪਸ਼ੂਆਂ ਨੂੰ ਰੱਖਿਆ ਹੋਇਆ ਹੈ ਪਰ ਪ੍ਰਸ਼ਾਸਨ ਵਲੋਂ ਸਹਿਯੋਗ ਨਾ ਮਿਲਣ ਕਾਰਨ ਇਨ੍ਹਾਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਸ੍ਰੀ ਕ੍ਰਿਸ਼ਨ ਗਊਸ਼ਾਲਾ ਦੇ ਸੇਵਾਦਾਰ ਕ੍ਰਿਸ਼ਨ ਜਿੰਦਲ ਦਾ ਕਹਿਣਾ ਹੈ ਕਿ ਨਗਰ ਕੌਂਸਲ ਵਲੋਂ ਸਹਿਯੋਗ ਨਾ ਦਿੱਤੇ ਜਾਣ ਕਾਰਨ ਪਸ਼ੂਆਂ ਦੀ ਹਾਲਤ ਮਾੜੀ ਹੁੰਦੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਪਸ਼ੂਆਂ ਦੇ ਸਥਾਈ ਹੱਲ ਦੀ ਮੰਗ ਕੀਤੀ।