ਖਸਤਾ ਹਾਲ ਸੜਕ ਤੋਂ ਲੋਕ ਪ੍ਰੇਸ਼ਾਨ
ਸ਼ਹਿਰ ਦੇ ਮੁੱਖ ਬਾਜ਼ਾਰ ਨੂੰ ਟੋਹਾਣਾ ਰੋਡ ਨਾਲ ਜੋੜਨ ਵਾਲੀ ਸ੍ਰੀ ਰਾਮ ਮਾਰਕੀਟ ਦੀ ਗਲੀ ਦੀ ਖਸਤਾ ਹਾਲਤ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਸੜਕ ’ਤੇ ਪਏ ਡੂੰਘੇ ਟੋਇਆਂ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ...
Advertisement
ਸ਼ਹਿਰ ਦੇ ਮੁੱਖ ਬਾਜ਼ਾਰ ਨੂੰ ਟੋਹਾਣਾ ਰੋਡ ਨਾਲ ਜੋੜਨ ਵਾਲੀ ਸ੍ਰੀ ਰਾਮ ਮਾਰਕੀਟ ਦੀ ਗਲੀ ਦੀ ਖਸਤਾ ਹਾਲਤ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਸੜਕ ’ਤੇ ਪਏ ਡੂੰਘੇ ਟੋਇਆਂ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਲਾਕਾ ਵਾਸੀਆਂ ਅਤੇ ਸ੍ਰੀ ਰਾਮ ਮਾਰਕੀਟ ਦੇ ਪ੍ਰਧਾਨ ਸੁਮਿਤ ਗੁਪਤਾ, ਗੋਲਡੀ ਸੇਤੀਆ, ਧਰਮਵੀਰ ਅਤੇ ਹੋਰ ਦੁਕਾਨਦਾਰਾਂ ਨੇ ਦੱਸਿਆ ਕਿ ਇਹ ਸ਼ਹਿਰ ਦੀ ਇੱਕ ਮੁੱਖ ਗਲੀ ਹੈ, ਜਿਸ ’ਤੇ ਹਰ ਸਮੇਂ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ। ਸੜਕ ਦੀ ਮਾੜੀ ਹਾਲਤ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਰਸਾਤ ਦੇ ਦਿਨਾਂ ਵਿੱਚ ਸਥਿਤੀ ਹੋਰ ਵੀ ਬਦਤਰ ਹੋ ਜਾਂਦੀ ਹੈ। ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਗਲੀ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ।
Advertisement
Advertisement
