DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮਾਡਲ ਟਾਊਨ ’ਚ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਐੱਸ ਡੀ ਐੱਮ ਨੂੰ ਮੰਗ ਪੱਤਰ; ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਮੰਗੀ

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਨੂੰ ਮੰਗ ਪੱਤਰ ਸੌਂਪਦੇ ਹੋਏ ਐਸੋਸੀਏਸ਼ਨ ਦੇ ਨੁਮਾਇੰਦੇ।
Advertisement

ਮਾਡਲ ਟਾਊਨ ’ਚ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਮਾਡਲ ਟਾਊਨ ਵਿੱਚ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ। ਜਾਣਕਾਰੀ ਅਨੁਸਾਰ ਅੱਜ ਇਸ ਸਮੱਸਿਆ ਦੇ ਹੱਲ ਲਈ ਮਾਡਲ ਟਾਊਨ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਐੱਸ ਡੀ ਐੱਮ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਵਿੱਚ ਐਸੋਸੀਏਸ਼ਨ ਦੇ ਸਕੱਤਰ ਵਿਨੋਦ ਜੈਨ, ਰਾਮ ਕੁਮਾਰ ਮਹਿਤਾ ਅਤੇ ਲੀਲਾ ਕ੍ਰਿਸ਼ਨ ਜੈਨ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ। ਮੰਗ ਪੱਤਰ ਰਾਹੀਂ ਐਸੋਸੀਏਸ਼ਨ ਨੇ ਦੱਸਿਆ ਕਿ ਮਾਡਲ ਟਾਊਨ ਵਿੱਚ ਸਪਲਾਈ ਹੋਣ ਵਾਲਾ ਪਾਣੀ ਦੂਸ਼ਿਤ ਆਉਂਦਾ ਹੈ। ਇਸ ਨੂੰ ਪੀਣਾ ਤਾਂ ਦੂਰ ਰੋਜ਼ਾਨਾ ਵਰਤਿਆ ਵੀ ਨਹੀਂ ਜਾਂਦਾ। ਦੂਸ਼ਿਤ ਪਾਣੀ ਕਾਰਨ ਇਲਾਕਾ ਵਾਸੀਆਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਬਣਿਆ ਹੋਇਆ ਹੈ ਅਤੇ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਐਸੋਸੀਏਸ਼ਨ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਾਣੀ ਦੀ ਸਪਲਾਈ ਪ੍ਰਣਾਲੀ ਦੀ ਤੁਰੰਤ ਜਾਂਚ ਕਰਵਾਈ ਜਾਵੇ, ਪਾਈਪਲਾਈਨਾਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਪਾਣੀ ਦੇ ਸੈਂਪਲ ਲੈ ਕੇ ਲੈਬਾਰਟਰੀ ਵਿੱਚ ਜਾਂਚ ਕਰਵਾਈ ਜਾਵੇ। ਐਸੋਸੀਏਸ਼ਨ ਦੇ ਪ੍ਰਧਾਨ ਸਤਪਾਲ ਮੰਗਲਾ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਨੈਤਿਕ ਜ਼ਿੰਮੇਵਾਰੀ ਹੈ। ਜੇਕਰ ਸਮੇਂ ਸਿਰ ਦੂਸ਼ਿਤ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਲੋਕ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ। ਇਸ ਦੇ ਨਾਲ ਹੀ ਐਸੋਸੀਏਸ਼ਨ ਨੇ ਮਾਡਲ ਟਾਊਨ ਦੀ ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਸਥਾਈ ਤੌਰ ’ਤੇ ਇੱਕ ਹੀ ਵਿਭਾਗ ਦੇ ਅਧੀਨ ਕਰਨ ਦੀ ਮੰਗ ਵੀ ਦੁਹਰਾਈ। ਵਫ਼ਦ ਨੇ ਐੱਸ ਡੀ ਐੱਮ ਤੋਂ ਮਾਮਲੇ ਵਿੱਚ ਤੁਰੰਤ ਲੋੜੀਂਦੀ ਕਾਰਵਾਈ ਕਰਨ ਅਤੇ ਮਾਡਲ ਟਾਊਨ ਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸ ਡੀ ਐੱਮ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸਬੰਧਤ ਵਿਭਾਗ ਨੂੰ ਜਲਦ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਦੂਸ਼ਿਤ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਤਰਜੀਹ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।

Advertisement

Advertisement
Advertisement
×