ਲੋਕਾਂ ਨੂੰ ਮੋਦੀ ਦੀਆਂ ਨੀਤੀਆਂ ’ਤੇ ਭਰੋਸਾ: Nayab Saini
ਹਰਿਆਣਾ ਦੇ ਮੁੱਖ ਮੰਤਰੀ ਨੇ ਭਾਜਪਾ ਦੀ ਜਿੱਤ ਦੀ ਖ਼ੁਸ਼ੀ ’ਚ ਮਠਿਆਈਅਾਂ ਵੰਡੀਆਂ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਲੋਕਾਂ ਨੇ ਨਰਿੰਦਰ ਮੋਦੀ ਦੀਆਂ ਨੀਤੀਆਂ ’ਤੇ ਭਰੋਸਾ ਕੀਤਾ ਹੈ, ਜਿਸ ਕਾਰਨ ਉੱਥੇ ਕਮਲ ਖਿੜ ਗਿਆ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਪਿਛਲੀਆਂ ਪਾਰਟੀਆਂ ਦੀਆਂ ਨੀਤੀਆਂ ਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਖ਼ਤਮ ਕਰ ਦਿੱਤੇ ਸਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਾਡਵਾ ਦੇ ਅਗਰਸੈਨ ਚੌਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਵਰਕਰਾਂ ਨੂੰ ਜਲੇਬੀਆਂ ਵੰਡ ਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ’ ਦੀ ਨੀਤੀ ਤਹਿਤ ਦੇਸ਼ ਭਰ ਵਿੱਚ ਕੰਮ ਕੀਤਾ ਹੈ। ਨਤੀਜੇ ਵਜੋਂ ਭਾਰਤੀ ਜਨਤਾ ਪਾਰਟੀ ਲਗਾਤਾਰ ਲੋਕਾਂ ਦਾ ਵਿਸ਼ਵਾਸ ਜਿੱਤ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਜਪਾ ਨੇ ਕੇਂਦਰ ਅਤੇ ਹਰਿਆਣਾ ਵਿੱਚ ਤੀਜੀ ਵਾਰ ਸੱਤਾ ਹਾਸਲ ਕੀਤੀ ਹੈ। ਭਾਜਪਾ ਦੀ ਨੀਤੀ ‘ਅੰਤੋਦਿਆ’ ਰਹੀ ਹੈ, ਜਿਸ ਵਿੱਚ ਸਮਾਜ ਦੇ ਆਖਰੀ ਵਿਅਕਤੀ ਦਾ ਵਿਕਾਸ ਕਰਨਾ ਪਹਿਲ ਹੈ।
ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਸੁਮਨ ਸੈਣੀ, ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦੇ ਦਫ਼ਤਰ ਇੰਚਾਰਜ ਕੈਲਾਸ਼ ਸੈਣੀ, ਮੀਡੀਆ ਕੋਆਰਡੀਨੇਟਰ ਤੁਸ਼ਾਰ ਸੈਣੀ, ਜ਼ਿਲ੍ਹਾ ਪਰਿਸ਼ਦ ਚੇਅਰਪਰਸਨ ਕੰਵਲਜੀਤ ਕੌਰ, ਡਾ. ਗਣੇਸ਼ ਦੱਤ, ਚੇਅਰਪਰਸਨ ਸਾਕਸ਼ੀ ਖੁਰਾਣਾ, ਮੰਡਲ ਪ੍ਰਧਾਨ ਸ਼ਿਵ ਗੁਪਤਾ, ਵਿਕਾਸ ਸ਼ਰਮਾ, ਮੰਡਲ ਪ੍ਰਧਾਨ ਅਮਰਿੰਦਰ ਸਿੰਘ, ਪੂਨਮ ਸੈਣੀ, ਸੰਨੀ ਕਾਲੜਾ, ਨਾਇਬ ਪਟਾਕ ਮਾਜਰਾ ਤੋਂ ਇਲਾਵਾ ਕਈ ਹੋਰ ਪਤਵੰਤੇ ਮੌਜੂਦ ਸਨ।

