ਏਲਨਾਬਾਦ: ਪਿੰਡ ਪ੍ਰਤਾਪ ਨਗਰ ਤੋਂ ਇੱਕ ਵਿਅਕਤੀ ਲਾਪਤਾ ਹੋ ਗਿਆ, ਜਿਸ ਸੰਬਧੀ ਪਰਿਵਾਰਕ ਮੈਂਬਰਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਰਾਜ ਕੌਰ ਪਤਨੀ ਜੋਨੀ ਪੁੱਤਰ ਨਾਜ਼ੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਤੀ ਜੋਨੀ (45) ਅੱਜ ਸਵੇਰੇ ਬਿਨਾਂ ਦੱਸੇ ਘਰੋਂਂ ਚਲਾ ਗਿਆ ਹੈ। ਇਸ ਸਬੰਧੀ ਪੁਲੀਸ ਨੇ ਜਦੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਉਹ ਸਵੇਰੇ 4 ਵਜੇ ਘਰੋਂ ਨਿਕਲਿਆ ਸੀ। ਉਸ ਤੋਂ ਬਾਅਦ ਕੋਈ ਪਤਾ ਨਹੀਂ ਲੱਗਾ। ਪੁਲੀਸ ਨੇ ਧਾਰਾ 346 ਤਹਿਤ ਮਾਮਲਾ ਦਰਜ ਕੀਤਾ ਹੈ। -ਪੱਤਰ ਪ੍ਰੇਰਕ