ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਰਾਜ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਖੇਡਾਂ ਅਤੇ ਯੁਵਾ ਪ੍ਰੋਗਰਾਮ ਵਿਭਾਗ ਵੱਲੋਂ ਨਕਦ ਪੁਰਸਕਾਰ ਦਿੱਤੇ ਜਾਣਗੇ। ਜ਼ਿਲ੍ਹਾ ਖੇਡ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਯੋਗ ਖਿਡਾਰੀ 25 ਜੁਲਾਈ ਤੱਕ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀ ਦਾ ਨਮੂਨਾ ਖੇਡ ਵਿਭਾਗ ਦੀ ਵੈੱਬਸਾਈਟ ’ਤੇ ਉਪਲਬਧ ਹੈ।