ਹਥੌੜੇ ਨਾਲ ਪਤਨੀ ਦੀ ਹੱਤਿਆ ਕਰਨ ਵਾਲੇ ਦਾ ਪੁਲੀਸ ਰਿਮਾਂਡ
ਨਿੱਜੀ ਪੱਤਰ ਪ੍ਰੇਰਕ ਸਿਰਸਾ, 10 ਜੂਨ ਇਥੋਂ ਦੀ ਮੀਰਪੁਰ ਕਲੋਨੀ ’ਚ ਕੱਲ੍ਹ ਆਪਣੀ ਪਤਨੀ ਨੂੰ ਕਥਿਤ ਤੌਰ ’ਤੇ ਹਥੌੜਾ ਮਾਰ ਕੇ ਮਾਰਨ ਦੇ ਮਾਮਲੇ ’ਚ ਮੁਲਜ਼ਮ ਨੂੰ ਪੁਲੀਸ ਨੇ ਇਕ ਦਿਨ ਦੇ ਰਿਮਾਂਡ ’ਤੇ ਲੈ ਲਿਆ ਹੈ। ਸਦਰ ਥਾਣਾ ਇੰਚਾਰਜ...
Advertisement
ਨਿੱਜੀ ਪੱਤਰ ਪ੍ਰੇਰਕ
ਸਿਰਸਾ, 10 ਜੂਨ
Advertisement
ਇਥੋਂ ਦੀ ਮੀਰਪੁਰ ਕਲੋਨੀ ’ਚ ਕੱਲ੍ਹ ਆਪਣੀ ਪਤਨੀ ਨੂੰ ਕਥਿਤ ਤੌਰ ’ਤੇ ਹਥੌੜਾ ਮਾਰ ਕੇ ਮਾਰਨ ਦੇ ਮਾਮਲੇ ’ਚ ਮੁਲਜ਼ਮ ਨੂੰ ਪੁਲੀਸ ਨੇ ਇਕ ਦਿਨ ਦੇ ਰਿਮਾਂਡ ’ਤੇ ਲੈ ਲਿਆ ਹੈ। ਸਦਰ ਥਾਣਾ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਅਨੁਸਾਰ ਮ੍ਰਿਤਕ ਦੇ ਪਿਤਾ ਨੇ ਪੁਲੀਸ ਨੂੰ ਦੱਸਿਆ ਕਿ ਮੱਖਣ ਲਾਲ ਨੇ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਹੋਣ ਕਾਰਨ ਉਸ ਦੀ ਹੱਤਿਆ ਕਰ ਦਿੱਤੀ ਸੀ। ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਸਦਰ ਥਾਣਾ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਮੁਲਜ਼ਮ ਮੱਖਣ ਲਾਲ ਵਾਸੀ ਮੀਰਪੁਰ ਕਲੋਨੀ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਮੁਲਜ਼ਮ ਦਾ ਇਕ ਦਿਨ ਦਾ ਰਿਮਾਂਡ ਮਿਲਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ।
Advertisement
×