ਨਸ਼ੇ ਵਿਰੁੱਧ ਪੋਸਟਰ ਮੇਕਿੰਗ ਮੁਕਾਬਲੇ
ਆਰੀਆ ਕੰਨਿਆ ਕਾਲਜ ਵਿਚ ‘ਐਂਟੀ ਤੰਬਾਕੂ ਐਂਡ ਐਂਟੀ ਡਰੱਗ ਸੈੱਲ’ ਵਲੋਂ ਅੱਜ ਨਸ਼ੇ ਵਿਰੁੱਧ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਕਾਲਜ ਦੀਆਂ ਵੱਖ-ਵੱਖ ਫੈਕਲਟੀਆਂ ਦੀਆਂ 12 ਵਿਦਿਆਰਥਣਾਂ ਨੇ ਹਿੱਸਾ ਲਿਆ। ਵਿਦਿਆਰਥਣਾਂ ਨੇ ਨਸ਼ਾ ਰੋਕੂ ਵਿਸ਼ੇ ’ਤੇ ਪੋਸਟਰ ਬਣਾਏ ਅਤੇ ਨਸ਼ਾ ਮੁਕਤ ਭਾਰਤ ਦੀ ਤਸਵੀਰ ਪੇਸ਼ ਕੀਤੀ। ਜਿਸ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਮਿਲਿਆ। ਵਿਦਿਆਰਥਣਾਂ ਨੇ ਆਪਣੇ ਪੋਸਟਰਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵ ਵਲ ਧਿਆਨ ਖਿੱਚਿਆ ਉਨਾਂ ਨੂੰ ਨਸ਼ਾ ਵਿਰੋਧੀ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤਰੇਹਨ ਨੇ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਨਸ਼ਾ ਸਮਾਜਿਕ ਵਿਗਾੜ ਦਾ ਕਾਰਨ ਹੈ ਜੋ ਸਾਡੀ ਨੌਜਵਾਨ ਪੀੜੀ ਨੂੰ ਹਨੇਰੇ ਵੱਲ ਧੱਕ ਰਿਹਾ ਹੈ। ਉਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਅਤੇ ਰਾਸ਼ਟਰ ਦੀ ਤਰੱਕੀ ਵਿਚ ਸਹਿਯੋਗ ਕਰਨ ਲਈ ਕਿਹਾ। ਐਂਟੀ ਤੰਬਾਕੂ ਐਂਡ ਐਂਟੀ ਡਰੱਗ ਸੈੱਲ ਦੀ ਨੋਡਲ ਅਧਿਕਾਰੀ ਡਾ. ਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਨਸ਼ੇ ਕਾਰਨ ਹੋਣ ਵਾਲੇ ਵਿਕਾਰਾਂ ਬਾਰੇ ਦਿੱਸਆ ਅਤੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣਾ ਹੀ ਨੌਜਵਾਨਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਭ ਨੂੰ ਮਿਲ ਕੇ ਇਸ ਮੁਹਿੰਮ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਹਰਨੀ ਬੀਏ ਤੀਜਾ ਸਾਲ ਨੇ ਪਹਿਲਾ, ਤਨੀਸ਼ਾ ਬੀਏ ਤੀਜਾ ਸਾਲ ਨੇ ਦੂਜਾ, ਦਿਸ਼ਾ ਦੇਵੀ ਬੀਏ ਦੂਜਾ ਸਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।