ਪੱਤਰ ਪ੍ਰੇਰਕ
ਕੁਰੂਕਸ਼ੇਤਰ/ਸ਼ਾਹਬਾਦ 11 ਜੂਨ
ਦੇਰ ਸ਼ਾਮ ਆਏ ਤੇਜ਼ ਤੂਫਾਨ ਕਾਰਨ ਇਸਮਾਇਲਬਾਦ ਨੇੜੇ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਵੱਡੀ ਗਿਣਤੀ ਵਿੱਚ ਦਰੱਖਤ ਸੜਕਾਂ ‘ਤੇ ਡਿੱਗ ਪਏ। ਬਿਜਲੀ ਦੇ ਖੰਭੇ ਟੁੱਟ ਗਏ ਅਤੇ ਬਹੁਤ ਸਾਰੇ ਘਰਾਂ ਦੀਆਂ ਛੱਤਾਂ ਉੱਡ ਗਈਆਂ। ਇਸ ਦੇ ਨਾਲ ਹੀ ਪਿੰਡ ਬਾਬਕਪੁਰ ਵਿੱਚ ਅਵਤਾਰ ਸਿੰਘ ਪੁੱਤਰ ਕੇਹਰ ਸਿੰਘ ਦਾ ਦੋ ਮੰਜ਼ਿਲਾ ਪੋਲਟਰੀ ਫਾਰਮ ਢਹਿ-ਢੇਰੀ ਹੋ ਗਿਆ। ਇੱਸ ਵਿਚ 10,000 ਮੁਰਗੀਆਂ ਸਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮੁਰਗੇ ਮਰ ਚੁੱਕੇ ਹਨ। ਪੋਲਟਰੀ ਫਾਰਮ ਦੇ ਮਾਲਕ ਅਵਤਾਰ ਸਿੰਘ ਨੇ ਦੱਸਿਆ ਕਿ ਪੋਲਟਰੀ ਫਾਰਮ ਪੂਰੀ ਤਰ੍ਹਾਂ ਢਹਿ ਗਿਆ ਹੈ, ਜਿਸ ਨਾਲ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।