DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Prakash Purab ਨੂੰ ਸਮਰਪਿਤ ਪ੍ਰਭਾਤ ਫੇਰੀ

ਸੰਗਤ ਨੂੰ ਪੰਜਾਬੀ ਪਡ਼੍ਹਨ, ਲਿਖਣ ਤੇ ਬੋਲਣ ਲਈ ਪ੍ਰੇਰਿਆ

  • fb
  • twitter
  • whatsapp
  • whatsapp
featured-img featured-img
ਪ੍ਰਭਾਤ ਫੇਰੀ ਵਾਲੇ ਪਰਿਵਾਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸਤਨਾਮ ਸਿੰਘ
Advertisement

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ ਅੱਜ ਦੀ ਪ੍ਰਭਾਤ ਫੇਰੀ ਚੌਧਰੀ ਮਾਇਆ ਰਾਮ ਦੇ ਸੱਦੇ ’ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੁੱਜੀ, ਜਿੱਥੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੰਗਤ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਅੱਜ ਸਵੇਰੇ ਅੰਮ੍ਰਿਤ ਵੇਲੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੋਂ ਗਿਆਨੀ ਸਾਹਿਬ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਭਾਤ ਫੇਰੀ ਦੀ ਆਰੰਭਤਾ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪ੍ਰਭਾਤ ਫੇਰੀ ਦੌਰਾਨ ਨੌਜਵਾਨ ਸ਼ਬਦੀ ਜਥੇ ਦੇ ਵੀਰਾਂ ਅਤੇ ਬੀਬੀਆਂ ਨੇ ਸ਼ਬਦ ਬਾਣੀ ਦਾ ਜਾਪ ਕੀਤਾ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ਨਾਲ ਜੋੜਿਆ। ਨੌਜਵਾਨ ਸੇਵਕ ਸਭਾ ਦੇ ਸ਼ਬਦੀ ਜਥੇ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਭੈਣਾਂ ਨੇ ਵੀ ਸ਼ਬਦ ਬਾਣੀ ਦਾ ਗਾਇਨ ਕੀਤਾ। ਸਿੱਖ ਪੰਥ ਦੇ ਮਹਾਨ ਵਿਦਵਾਨ ਗਿਆਨੀ ਸਾਹਿਬ ਸਿੰਘ ਜੀ ਨੇ ਗੁਰੂ ਨਾਨਕ ਦੇਵ ਦੇ ਜੀਵਨ ’ਤੇ ਚਾਨਣਾ ਪਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨਰਿੰਦਰ ਸਿੰਘ ਭਿੰਡਰ ਨੇ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਕਿਹਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਘਰਾਂ ਵਿੱਚ ਮਾਂ-ਬੋਲੀ ਪੰਜਾਬੀ ਬੋਲਣ, ਪੜ੍ਹਣ ਅਤੇ ਸਿੱਖਣ ਲਈ ਪ੍ਰੇਰਿਤ ਕਰਨ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਭਾਤ ਫੇਰੀ ਦੇ ਆਯੋਜਕ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਮ ਕਰਣ ਕਾਲਾ, ਸੁਖਚੈਨ ਸਿੰਘ, ਕਸ਼ਮੀਰ ਸਿੰਘ ਸਰਾਫ ਆਦਿ ਹਾਜ਼ਰ ਸਨ।

Advertisement
Advertisement
×