DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ

ਸੰਗਤ ਨੂੰ ਗੁਰਬਾਣੀ ਦੇ ਲਡ਼ ਲੱਗਣ ਦੀ ਅਪੀਲ ਕੀਤੀ

  • fb
  • twitter
  • whatsapp
  • whatsapp
Advertisement

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪ੍ਰਭਾਤ ਫੇਰੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਆਰੰਭ ਹੋ ਕੇ ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਬਲਜੀਤ ਸਿੰਘ ਤੇ ਗਗਨਜੋਤ ਸਿੰਘ ਦੇ ਘਰ ਡੇਰਾ ਰਾਮ ਨਗਰ ਪੁੱਜੀ। ਪ੍ਰਭਾਤ ਫੇਰੀ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਮੀਤ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਸੰਗਤਾਂ ਸ਼ਬਦ ਬਾਣੀ ਦਾ ਗਾਇਨ ਕਰਦੀਆਂ ਪਰਿਵਾਰ ਦੇ ਘਰ ਪੁੱਜੀਆਂ। ਜਿੱਥੇ ਪਰਿਵਾਰ ਵਲੋਂ ਫੁੱਲਾਂ ਦੀ ਵਰਖਾ ਕਰ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ। ਨੌਜਵਾਨ ਸੇਵਕ ਸ਼ਬਦੀ ਜਥੇ ਦੇ ਵੀਰਾਂ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸ਼ਬਦ ਬਾਣੀ ਤੇ ਜਾਪ ਨਾਲ ਵਾਤਾਵਰਣ ਕੀਰਤਨਮਈ ਬਣਾ ਦਿੱਤਾ। ਗਿਆਨੀ ਕੁਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਤੇ ਉਨਾਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਸਟੇਜ ਸਕੱਤਰ ਦੀ ਸੇਵਾ ਕਰਦਿਆਂ ਗੁਰਦੁਆਰਾ ਸਾਹਿਬ ਦੇ ਜਨਰਲ ਸੱਕਤਰ ਨੇ ਗੁਰਬਾਣੀ ਦੀਆਂ ਤੁਕਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਕਿਰਤ ਕਰਨ, ਨਾਮ ਜਪਣ ਤੇ ਵੰਡ ਛੱਕਣ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਮਾਂ ਬੋਲੀ ਪੰਜਾਬੀ ਨੂੰ ਤਰਜੀਹ ਦੇਣ ਤੇ ਬੱਚਿਆਂ ਨੂੰ ਪੰਜਾਬੀ ਜ਼ਰੂਰ ਪੜ੍ਹਾਉਣ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਰਿਵਾਰ ਦਾ ਸਨਮਾਨ ਕੀਤਾ ਗਿਆ। ਪਰਿਵਾਰ ਵਲੋਂ ਆਈਆਂ ਸੰਗਤਾਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ।

Advertisement
Advertisement
×