DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੱਜ ਦੀ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਈ। ਸੰਗਤ ਗਲੀ-ਗਲੀ ਸ਼ਬਦ ਬਾਣੀ ਦਾ ਜਾਪ ਕਰਦੀ ਹੋਈ ਮਖੱਣ ਸਿੰਘ ਦੇ ਘਰ ਪੁੱਜੀ। ਜਿੱਥੇ...

  • fb
  • twitter
  • whatsapp
  • whatsapp
featured-img featured-img
ਰਤੀਆ ਦੀ ਕੈਨਾਲ ਕਲੋਨੀ ਵਿੱਚ ਪ੍ਰਭਾਤ ਫੇਰੀ ਦੌਰਾਨ ਸੰਗਤ।
Advertisement

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੱਜ ਦੀ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਈ। ਸੰਗਤ ਗਲੀ-ਗਲੀ ਸ਼ਬਦ ਬਾਣੀ ਦਾ ਜਾਪ ਕਰਦੀ ਹੋਈ ਮਖੱਣ ਸਿੰਘ ਦੇ ਘਰ ਪੁੱਜੀ। ਜਿੱਥੇ ਪਰਿਵਾਰ ਵਲੋਂ ਸੰਗਤ ਦਾ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਨੌਜਵਾਨ ਸੇਵਕ ਸਭਾ ਦੇ ਸ਼ਬਦੀ ਜਥੇ ਦੇ ਵੀਰਾਂ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਕੀਰਤਨ ਕੀਤਾ। ਗੁਰਦੁਆਰਾ ਸਾਹਿਬ ਦੇ ਮੀਤ ਗ੍ਰੰਥੀ ਕੁਲਵਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਦੇ ਜੀਵਨ ਬਾਰੇ ਚਾਨਣਾ ਪਾਇਆ। ਮੰਚ ਦਾ ਸੰਚਾਲਨ ਨਰਿੰਦਰ ਸਿੰਘ ਭਿੰਡਰ ਨੇ ਕੀਤਾ। ਇਸ ਮੌਕੇ ਵਿਧਾਇਕ ਰਾਮ ਕਰਣ ਕਾਲਾ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਹਾਂਡਾ, ਭਗਵੰਤ ਸਿੰਘ ਖਾਲਸਾ, ਟਿੰਮੀ ਵੀਰ, ਕਸ਼ਮੀਰ ਸਿੰਘ, ਸੁਖਚੈਨ ਸਿੰਘ ਤੇ ਪੂਰਨ ਸਿੰਘ ਆਦਿ ਮੌਜੂਦ ਸਨ।

ਰਤੀਆ (ਕੁਲਭੂਸ਼ਨ ਕੁਮਾਰ ਬਾਂਸਲ): ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਤੋਂ ਪ੍ਰਭਾਤ ਫੇਰੀ ਸਜਾਈ ਗਈ। ਅੱਜ ਦੀ ਪ੍ਰਭਾਤ ਫੇਰੀ ਸੇਵਾਦਾਰ ਸੁਖਵਿੰਦਰ ਸਿੰਘ ਦੇ ਘਰ ਕੈਨਾਲ ਕਲੋਨੀ ਵਿੱਚ ਪੁੱਜੀ। ਇਸ ਮੌਕੇ ਭਾਈ ਜਗਜੀਤ ਸਿੰਘ ਦੇ ਰਾਗੀ ਜਥੇ ਨੇ ਸੰਗਤ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਗ੍ਰੰਥੀ ਜਗਤਾਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Advertisement

Advertisement
Advertisement
×