DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers ਮਹਾਸਭਾ ਦੀ ਕੌਮੀ ਕਾਨਫਰੰਸ ਦੀ ਤਿਆਰੀ

ਫ਼ਤਿਹਾਬਾਦ ’ਚ ਨੁੱਕਡ਼ ਸਭਾਵਾਂ ਦਾ ਫ਼ੈਸਲਾ

  • fb
  • twitter
  • whatsapp
  • whatsapp
featured-img featured-img
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਆਗੂ।
Advertisement

ਜਲੰਧਰ ਵਿੱਚ ਹੋਣ ਵਾਲੀ ਆਲ ਇੰਡੀਆ ਕਿਸਾਨ ਮਹਾਸਭਾ ਦੀ ਕਾਨਫਰੰਸ ਦੀਆਂ ਤਿਆਰੀਆਂ ਲਈ ਅੱਜ ਰਤੀਆ ਦੇ ਕਿਸਾਨ ਰੈਸਟ ਹਾਊਸ ਵਿੱਚ ਸੀ ਪੀ ਆਈ (ਐੱਮ ਐੱਲ) ਅਤੇ ਆਰ ਐੱਮ ਪੀ ਆਈ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਕਾਨਫਰੰਸ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਦੇ ਸਾਥੀ ਰਮੇਸ਼ ਰਤਾਖੇੜਾ ਅਤੇ ਹੈਪੀ ਗਰੋਹਾ ਨੇ ਕੀਤੀ, ਜਦਕਿ ਮੰਚ ਸੰਚਾਲਨ ਆਰ ਐੱਮ ਪੀ ਆਈ ਦੇ ਸੂਬਾ ਸਕੱਤਰ ਸਾਥੀ ਤਜਿੰਦਰ ਥਿੰਦ ਨੇ ਕੀਤਾ। ਮੀਟਿੰਗ ਵਿੱਚ ਵੱਖ-ਵੱਖ ਜਨਤਕ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਜਲੰਧਰ ਵਿੱਚ ਹੋਣ ਵਾਲੀ ਕਾਨਫਰੰਸ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਰਤੀਆ, ਇਨਕਲਾਬੀ ਨੌਜਵਾਨ ਸਭਾ ਹਰਿਆਣਾ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਗੋਪੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਸਲਾਹਕਾਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਜਸਪਾਲ ਖੁੰਨਣ ਸਮੇਤ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਅਤੇ ਆਮ ਲੋਕਾਂ ਨੂੰ 20 ਸਤੰਬਰ ਦੀ ਕਾਨਫਰੰਸ ਦੇ ਉਦੇਸ਼ਾਂ, ਇਸ ਦੀ ਮਹੱਤਤਾ ਅਤੇ ਕਿਸਾਨ ਅੰਦੋਲਨ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਪੱਧਰ ਤੋਂ ਲੈ ਕੇ ਕਸਬਿਆਂ ਤੱਕ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਫ਼ਤਿਹਾਬਾਦ ਵਿੱਚ ਮਾਰਚ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਨੁੱਕੜ ਸਭਾਵਾਂ ਕਰਵਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਦੀ ਯੋਜਨਾ ਵੀ ਤਿਆਰ ਕੀਤੀ ਗਈ। ਇਸ ਮੌਕੇ ਸੁਖਦੇਵ ਸਿੰਘ ਹੜੋਲੀ, ਸ਼ੇਰਾ ਕੋਲਗੜ੍ਹ, ਵੀਰਿੰਦਰ ਖੁੰਨਣ, ਜਗਜੀਤ ਸਿੰਘ ਢਿੱਲੋਂ, ਅਮਰੀਕ ਕਾਲੋਥ ਤੇ ਹਰੀਸ਼ ਕੁਮਾਰ ਆਦਿ ਹਾਜ਼ਰ ਸਨ।

Advertisement
Advertisement
×