DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਾਰਾਣਾ ਪ੍ਰਤਾਪ ਜੈਅੰਤੀ ਸਬੰਧੀ ਸਮਾਗਮ ਦੀਆਂ ਤਿਆਰੀਆਂ

ਖੇਤੀ ਮੰਤਰੀ ਵੱਲੋਂ ਕਈ ਪਿੰਡਾਂ ਦਾ ਦੌਰਾ; ਲੋਕਾਂ ਨੂੰ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਮਿਰਜ਼ਾਪੁਰ ਵਿੱਚ ਸੰਬੋਧਨ ਕਰਦੇ ਹੋਏ ਮੰਤਰੀ ਸ਼ਿਆਮ ਸਿੰਘ ਰਾਣਾ।
Advertisement

ਸ਼ਹਿਜ਼ਾਦਪੁਰ ਅਨਾਜ ਮੰਡੀ ਵਿੱਚ 9 ਮਈ ਨੂੰ ਮਹਾਰਾਣਾ ਪ੍ਰਤਾਪ ਜੈਅੰਤੀ ਸਬੰਧੀ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਮਾਗਮ ਦੇ ਸਬੰਧ ਵਿੱਚ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਨਾਰਾਇਣਗੜ੍ਹ ਵਿਧਾਨ ਸਭਾ ਹਲਕੇ ਦੇ ਦੇਹਰ, ਅੰਬਲੀ, ਗਡੋਲੀ, ਫਤਿਹਪੁਰ, ਮਿਰਜ਼ਾਪੁਰ ਅਤੇ ਕੁਰਾਲੀ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਪਿੰਡ ਮਿਰਜ਼ਾਪੁਰ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਵਾਸ ਸਥਾਨ ’ਤੇ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਸਵਾਗਤ ਕਰਦੇ ਹੋਏ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੀ ਉਪ ਪ੍ਰਧਾਨ ਸੁਮਨ ਸੈਣੀ ਨੇ ਪੱਛਮੀ ਬੰਗਾਲ ਸਮੇਤ ਤਿੰਨ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ’ਤੇ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ 9 ਮਈ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਮਹਾਰਾਣਾ ਪ੍ਰਤਾਪ ਦਾ ਜੀਵਨ ਦੇਸ਼ ਭਗਤੀ, ਸਵੈ-ਮਾਣ ਅਤੇ ਅਦੁੱਤੀ ਹਿੰਮਤ ਨੂੰ ਦਰਸਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਸੰਘਰਸ਼, ਕੁਰਬਾਨੀ ਅਤੇ ਸਵੈ-ਮਾਣ ਤੋਂ ਪ੍ਰੇਰਨਾ ਲੈਣ ਅਤੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਖੇਤਰ ਦੇ ਸਾਰੇ ਨਿਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਇਤਿਹਾਸਕ ਬਣਾਉਣ ਦੀ ਅਪੀਲ ਕੀਤੀ। ਮਾਰਕੀਟ ਕਮੇਟੀ ਦੇ ਚੇਅਰਮੈਨ ਨਰਿੰਦਰ ਰਾਣਾ ਕੁਰਾਲੀ ਨੇ ਕਿਹਾ ਕਿ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ ਨੰਬਰਦਾਰ ਸੁਰੇਸ਼ ਪਾਲ, ਚੰਦਨ ਸੈਣੀ, ਹਨੀਸ਼ ਸੈਣੀ, ਮਾਰਕੰਡਾ ਮੰਡਲ ਪ੍ਰਧਾਨ ਧਰਮਵੀਰ ਗੁੱਜਰ, ਵਿਕਰਮ ਰਾਣਾ ਸ਼ਹਿਜ਼ਾਦਪੁਰ ਮੰਡਲ ਪ੍ਰਧਾਨ, ਨਰਾਇਣਗੜ੍ਹ ਮੰਡਲ ਪ੍ਰਧਾਨ ਜਗਦੀਪ ਕੌਰ, ਮਾਰਕੀਟ ਕਮੇਟੀ ਚੇਅਰਮੈਨ ਨਰਿੰਦਰ ਰਾਣਾ ਕੁਰਾਲੀ, ਕੁਲਦੀਪ ਰਾਣਾ ਡੇਹਰ, ਪ੍ਰੀਤਪਾਲ ਕੌਰ ਮੱਕੜ, ਮੰਜੂ ਕੌਸ਼ਿਕ, ਰਾਜਕੁਮਾਰ ਆਦਿ ਹਾਜ਼ਰ ਸਨ।

Advertisement
Advertisement
×