ਬੰਦੀ ਛੋੜ ਦਿਵਸ ਮਨਾਇਆ
ਇੱਥੋਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਹਿਰਾਸ ਸਾਹਿਬ ਦੇ ਪਾਠ ਮਗਰੋਂ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ। ਕੀਰਤਨ ਦਰਬਾਰ ਵਿੱਚ ਹਜ਼ੂਰੀ ਰਾਗੀ ਭਾਈ ਮਲਕੀਤ...
Advertisement
ਇੱਥੋਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਹਿਰਾਸ ਸਾਹਿਬ ਦੇ ਪਾਠ ਮਗਰੋਂ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ। ਕੀਰਤਨ ਦਰਬਾਰ ਵਿੱਚ ਹਜ਼ੂਰੀ ਰਾਗੀ ਭਾਈ ਮਲਕੀਤ ਸਿੰਘ ਅਤੇ ਭਾਈ ਰਣਜੀਤ ਸਿੰਘ ਦੇ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਕੱਤਰ ਨੇ ਸੰਗਤ ਨੂੰ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦਿਨ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਨੇ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾਇਆ ਸੀ। ਜਦੋਂ ਗੁਰੂ ਸਾਹਿਬ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋ ਕੇ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਤਾਂ ਸੰਗਤ ਨੇ ਦੀਵੇ ਜਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ।
Advertisement
Advertisement
×