ਕੁਰੂਕਸ਼ੇਤਰ ’ਵਰਸਿਟੀ ’ਚ ਇਨਾਮ ਵੰਡ ਸਮਾਗਮ
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਭਾਸ਼ਣ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡਣ ਲਈ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ...
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਭਾਸ਼ਣ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡਣ ਲਈ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਰੋਸਟਰਮ ਵਰਗੇ ਪਲੇਟਫਾਰਮ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਵਿਦਿਆਰਥੀਆਂ ਦੇ ਭਾਸ਼ਣ, ਹੁਨਰ ਤੇ ਆਤਮ ਵਿਸ਼ਵਾਸ਼ ਨੂੰ ਵਿਕਸਤ ਕਰਨ ਲਈ ਇਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਨੇ ਭਾਗੀਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨਾਂ ਨੂੰ ਸਮਾਜ ਤੇ ਰਾਸ਼ਟਰ ਨਿਰਮਾਣ ਵਿਚ ਸਰਗਰਮੀ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀਆਂ ਹਨ। ਡੀਨ ਵਿਦਿਆਰਥੀ ਭਲਾਈ ਪ੍ਰੋ. ਏ ਆਰ ਚੌਧਰੀ ਨੇ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਤੇ ਰੋਸਟਰਮ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਤੇ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਦਾ ਮੌਕਾ ਦਿੰਦੇ ਹਨ। ਮੁਕਾਬਲੇ ਦੇ ਕੋਆਰਡੀਨੇਟਰ ਪ੍ਰੋ. ਓਮਵੀਰ ਸਿੰਘ ਤੇ ਡਾ. ਸਲੋਨੀ ਪਵਨ ਦੀਵਾਨ ਨੇ ਕਿਹਾ ਕਿ ਇਹ ਮੁਕਾਬਲਾ ਤਿੰਨ ਪੜਾਵਾਂ ਵਿਚ ਕੀਤਾ ਗਿਆ ਸੀ ਤੇ ਆਖਰੀ ਪੜਾਅ ਵਿਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸਮਕਾਲੀ ਵਿਸ਼ਿਆਂ ’ਤੇ ਭਾਸ਼ਣ ਦਿੱਤਾ। ਸਮਾਰੋਹ ਵਿਚ ਕ੍ਰਮਵਾਰ ਪਹਿਲੇ ਤਿੰਨ ਸਥਾਨਾ ਹਾਸਲ ਕਰਨ ’ਤੇ ਸਿਮਰਨ ਦੂਜਾ ਸਾਲ ਐੱਮ ਏ ਅਰਥ ਸ਼ਾਸਤਰ, ਅਦਿਤੀ ਸ਼ੁਕਲਾ ਦੂਜਾ ਸਾਲ ਐੱਮ ਐੱਸ ਸੀ ਭੂਗੋਲ ਤੇ ਈਸ਼ੂ ਸ਼ਰਮਾ ਦੂਜਾ ਸਾਲ ਐੱਮ ਐੱਸ ਸੀ ਕੰਪਿਊਟਰ ਦਾ ਸਨਮਾਨ ਕੀਤਾ ਗਿਆ।

