DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਗੋਬਿੰਦ ਸਿੰਘ ਮਾਰਗ ’ਤੇ ਕੂੜਾ ਸੁੱਟਣ ਦਾ ਵਿਰੋਧ

ਮੋਰਚੇ ਦੇ ਆਗੂਆਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਕੂੁੜਾ ਸੁੱਟਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਕੂੜਾ ਸੁੱਟਣ ਬਾਰੇ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਆਗੂ।
Advertisement
ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਸਥਾਨਕ ਨਗਰ ਕੌਂਸਲ ਵੱਲੋਂ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਸ਼ਹਿਰ ਦਾ ਕੂੜਾ ਸੁੱਟੇ ਜਾਣ ਦਾ ਵਿਰੋਧ ਕੀਤਾ। ਮੋਰਚੇ ਦੇ ਆਗੂਆਂ ਨੇ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ (ਈ ਓ) ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਂਦੇ 15 ਦਿਨਾਂ ਦੇ ਅੰਦਰ ਇਸ ਪਵਿੱਤਰ ਮਾਰਗ ਤੋਂ ਕੂੜਾ ਨਾ ਚੁੱਕਿਆ ਗਿਆ ਤਾਂ ਮਜਬੂਰ ਹੋ ਕੇ ਇਹੀ ਕੂੜਾ ਨਗਰ ਕੌਂਸਲ ਦੇ ਦਫ਼ਤਰ ਦੇ ਸਾਹਮਣੇ ਸੁੱਟਿਆ ਜਾਵੇਗਾ। ਮੋਰਚੇ ਦੇ ਆਗੂਆਂ ਖੁਸ਼ਇੰਦਰ ਸਿੰਘ ਜੰਡ ਸਾਹਿਬ, ਜੁਝਾਰ ਸਿੰਘ ਅਤੇ ਲਖਬੀਰ ਸਿੰਘ ਹਾਫਿਜ਼ਾਬਾਦ ਨੇ ਦੱਸਿਆ ਕਿ ਭਾਵੇਂ ਨਗਰ ਕੌਂਸਲ ਵੱਲੋਂ ਪਿੰਡ ਰਾਏਪੁਰ ਨੇੜੇ ਕੂੜਾ ਡੰਪ ਤਿਆਰ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਕੌਂਸਲ ਦੇ ਕਰਮਚਾਰੀ ਟਰਾਲੀਆਂ ਰਾਹੀਂ ਗੁਰੂ ਗੋਬਿੰਦ ਸਿੰਘ ਮਾਰਗ ਅਤੇ ਨਹਿਰ ਦੇ ਕਿਨਾਰੇ ਕੂੜਾ-ਕਰਕਟ ਸੁੱਟ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਸ ਸਥਾਨ ’ਤੇ ਕੂੜਾ ਸੁੱਟਿਆ ਜਾ ਰਿਹਾ ਹੈ, ਉੱਥੋਂ ਕੇਵਲ 100 ਮੀਟਰ ਦੀ ਦੂਰੀ ’ਤੇ ਇਤਿਹਾਸਕ ਗੁਰਦੁਆਰਾ ਜੰਡ ਸਾਹਿਬ ਸਥਿਤ ਹੈ। ਇਸ ਸਬੰਧੀ ਸੈਨੇਟਰੀ ਇੰਸਪੈਕਟਰ ਸਤਨਾਮ ਸਿੰਘ ਨੇ ਮੋਰਚੇ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਨਗਰ ਕੌਂਸਲ ਦੇ ਕਿਸੇ ਵੀ ਕਰਮਚਾਰੀ ਵੱਲੋਂ ਇਸ ਮਾਰਗ ’ਤੇ ਕੂੜਾ ਨਹੀਂ ਸੁੱਟਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਚਮਕੌਰ ਸਾਹਿਬ ਦਾ ਕੂੜਾ ਪਿੰਡ ਰਾਏਪੁਰ ਵਿਖੇ ਬਣਾਏ ਗਏ ਡੰਪ ਵਿੱਚ ਹੀ ਸੁੱਟਿਆ ਜਾਂਦਾ ਹੈ।

Advertisement
Advertisement
×