ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 30 ਦਸੰਬਰ
ਯੂਰੀਆ ਖਾਦ ਨਾ ਮਿਲਣ ’ਤੇ ਕਿਸਾਨਾਂ ਨੇ ਹਰਿਆਣਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਖਜ਼ਾਨਚੀ ਸੁਖਵਿੰਦਰ ਸਿੰਘ ਭੁਖੜੀ ਨੇ ਸੂਬਾ ਸਰਕਾਰ ਤੋਂ ਕਿਸਾਨਾਂ ਨੂੰ ਯੂਰੀਆ ਖਾਦ ਉਪਲੱਬਧ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਤੁਰੰਤ ਯੂਰੀਆ ਖਾਦ ਉਪਲੱਬਧ ਨਾ ਕਰਵਾਈ ਗਈ ਤਾਂਂ ਕਿਸਾਨਾਂ ਨੂੰ ਕਣਕ ਦੀ ਫਸਲ ਵਿਚ ਭਾਰੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਾਹਬਾਦ, ਬਾਬੈਨ ਆਲੂ, ਕਣਕ, ਜੀਰੀ ਤੇ ਗੰਨਾ ਉਤਪਾਦਕ ਖੇਤਰ ਹੈ, ਜਿਥੇ ਕਿਸਾਨਾਂ ਨੂੰ ਡੀਏਪੀ ਤੇ ਯੂਰੀਆ ਖਾਦ ਦੀ ਜ਼ਿਆਦਾ ਲੋੜ ਹੁੰਦੀ ਹੈ।