ਪੱਤਰ ਪ੍ਰੇਰਕ
ਯਮੁਨਾਨਗਰ, 3 ਨਵੰਬਰ
ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ’ਤੇ ਹਰਿਆਣਾ ਦੇ ਸਾਰੇ ਬਲਾਕਾਂ ਤੋਂ ਆਏ ਵੱਖ-ਵੱਖ ਵਿਭਾਗਾਂ ਦੇ ਸੇਵਾਮੁਕਤ ਕਰਮਚਾਰੀ ਅਤੇ ਪੈਨਸ਼ਨਰ ਡੀਸੀ ਦਫ਼ਤਰ ਦੇ ਸਾਹਮਣੇ ਨਵੀਂ ਅਨਾਜ ਮੰਡੀ ਵਿੱਚ ਇਕੱਠੇ ਹੋਏ ਅਤੇ ਧਰਨਾ ਦੇ ਕੇ ਜ਼ਿਲ੍ਹਾ ਪ੍ਰਧਾਨ ਸੋਮਨਾਥ ਦੀ ਪ੍ਰਧਾਨਗੀ ਹੇਠ ਆਲ ਇੰਡੀਆ ਮੰਗ ਦਿਵਸ ਮਨਾਇਆ। ਅਨਾਜ ਮੰਡੀ ਤੋਂ ਜਲੂਸ ਦੇ ਰੂਪ ਵਿੱਚ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸੇਵਾਮੁਕਤ ਮੁਲਾਜ਼ਮਾਂ ਨੇ ਜ਼ਿਲ੍ਹਾ ਹੈੱਡਕੁਆਰਟਰ ਪਹੁੰਚ ਕੇ ਪ੍ਰਧਾਨ ਮੰਤਰੀ ਦੇ ਨਾਂ ’ਤੇ ਐੱਸਡੀਐੱਮ ਸੁਸ਼ੀਲ ਕੁਮਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਅੰਦੋਲਨ ਕੀਤਾ ਜਾਵੇਗਾ।