DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest: ਮੁਲਾਜ਼ਮ ਆਗੂਆਂ ਨੂੰ ਬਰਖ਼ਾਸਤ ਕਰਨ ਖ਼ਿਲਾਫ਼ ਮੁਜ਼ਾਹਰਾ

ਨਿਗਮ ਅਤੇ ਫਾਇਰ ਮੁਲਾਜ਼ਮਾਂ ਨੇ ਹੁਕਮਾਂ ਦੀਆਂ ਕਾਪੀਆਂ ਸਾਡ਼ੀਆਂ; ਸੰਘਰਸ਼ ਤੇਜ਼ ਕਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਨਰਾਇਣਗੜ੍ਹ ਵਿੱਚ ਬਰਖਾਸਤਗੀ ਦੇ ਹੁਕਮਾਂ ਦੀਆਂ ਕਾਪੀਆਂ ਸਾੜਦੇ ਹੋਏ ਮੁਲਾਜ਼ਮ।
Advertisement

ਮਿਉਂਸਿਪਲ ਕਰਮਚਾਰੀ ਯੂਨੀਅਨ ਹਰਿਆਣਾ ਅਤੇ ਹਰਿਆਣਾ ਫਾਇਰ ਵਿਭਾਗ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਮੁਲਾਜ਼ਮਾਂ ਵੱਲੋਂ ਹੜਤਾਲ ਦੇ 28ਵੇਂ ਦਿਨ ਨਗਰ ਨਿਗਮ ਦਫ਼ਤਰ ਕੰਪਲੈਕਸ ਵਿੱਚ ਹਰਿਆਣਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਅੱਜ ਹੜਤਾਲ ਦੀ ਅਗਵਾਈ ਨਗਰ ਨਿਗਮ ਸ਼ਾਖਾ ਦੇ ਪ੍ਰਧਾਨ ਪਪਲਾ ਅਤੇ ਫਾਇਰ ਬ੍ਰਿਗੇਡ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਵਿਜੇਂਦਰ ਸਿੰਘ ਨੇ ਕੀਤੀ, ਜਦੋਂ ਕਿ ਕਾਰਵਾਈ ਦਾ ਸੰਚਾਲਨ ਨਗਰ ਸ਼ਾਖਾ ਦੇ ਸਕੱਤਰ ਸੁਭਾਸ਼ ਅਤੇ ਫਾਇਰ ਵਿਭਾਗ ਦੇ ਜ਼ਿਲ੍ਹਾ ਸਕੱਤਰ ਰਿੰਕੂ ਕੁਮਾਰ ਨੇ ਕੀਤੀ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਦੇਰ ਰਾਤ ਹਰਿਆਣਾ ਸਰਕਾਰ ਨੇ ਹਰਿਆਣਾ ਫਾਇਰ ਡਿਪਾਰਟਮੈਂਟ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਰਾਜੇਂਦਰ ਸਿੰਘ, ਜਨਰਲ ਸਕੱਤਰ ਗੁਲਸ਼ਨ ਭਾਰਦਵਾਜ ਅਤੇ ਅੱਠ ਹੋਰ ਪੇ-ਰੋਲ ਕਰਮਚਾਰੀਆਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ। ਇਸ ਦੇ ਨਾਲ ਹੀ ਯੂਨੀਅਨ ਦੇ ਖਜ਼ਾਨਚੀ ਅਤੇ ਮੁੱਖ ਫਾਇਰਮੈਨ ਸੁਖਦੇਵ ਸਿੰਘ ਅਤੇ ਅਤੇ ਮੁੱਖ ਫਾਇਰਮੈਨ ਸੰਤੋਸ਼ ਕੁਮਾਰ ਸਮੇਤ 12 ਨਿਯਮਤ ਫਾਇਰ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਮਾਂਗੇਰਾਮ ਤਿਗਰਾ ਸੂਬਾ ਜਨਰਲ ਸਕੱਤਰ, ਮਿਉਂਸਿਪਲ ਕਰਮਚਾਰੀ ਯੂਨੀਅਨ ਹਰਿਆਣਾ ਅਤੇ ਗੁਲਸ਼ਨ ਭਾਰਦਵਾਜ ਸੂਬਾ ਜਨਰਲ ਸਕੱਤਰ, ਹਰਿਆਣਾ ਫਾਇਰ ਡਿਪਾਰਟਮੈਂਟ ਕਰਮਚਾਰੀ ਯੂਨੀਅਨ ਨੇ ਕਿਹਾ ਕਿ ਇਸ ਸਰਕਾਰੀ ਕਾਰਵਾਈ ਨੇ ਕਰਮਚਾਰੀਆਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਇਸ ਦੇ ਵਿਰੋਧ ਵਿੱਚ ਵੱਡੀ ਗਿਣਤੀ ’ਚ ਨਗਰ ਨਿਗਮ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਚੱਲ ਰਹੇ ਧਰਨੇ ’ਤੇ ਇਕੱਠੇ ਹੋਏ ਅਤੇ ਭਗਤ ਸਿੰਘ ਚੌਕ ’ਤੇ ਸਰਕਾਰ ਦੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਮੁਜ਼ਾਹਰਾ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਮੁਲਾਜ਼ਮਾਂ ਨਾਲ ਜਿੰਨੀ ਮਰਜ਼ੀ ਧੱਕੇਸ਼ਾਹੀ ਕਰੇ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਹੜਤਾਲ ਕਿਸੇ ਵੀ ਹਾਲਤ ਵਿੱਚ ਉਦੋਂ ਤੱਕ ਸਮਾਪਤ ਨਹੀਂ ਕੀਤੀ ਜਾਵੇਗੀ ਜਦੋਂ ਤੱਕ 13 ਮਈ ਨੂੰ ਸਰਕਾਰ ਨਾਲ ਹੋਏ ਸਮਝੌਤੇ ਦੌਰਾਨ ਸਹਿਮਤ ਹੋਈਆਂ ਮੰਗਾਂ ਦੀ ਪੁਸ਼ਟੀ ਕਰਨ ਵਾਲਾ ਲਿਖਤੀ ਆਦੇਸ਼ ਜਾਰੀ ਨਹੀਂ ਕਰਦੀ।

ਗੁਲਸ਼ਨ ਭਾਰਦਵਾਜ ਨੇ ਕਿਹਾ ਕਿ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਨ ਵਾਲੀ ਸੂਬਾ ਕਮੇਟੀ ਨੇ ਹੜਤਾਲ ਨੂੰ ਚਾਰ ਦਿਨ ਵਧਾਉਣ ਦਾ ਫੈਸਲਾ ਕੀਤਾ, ਜੋ ਕਿ 6 ਸਤੰਬਰ ਤੱਕ ਜਾਰੀ ਰਹੇਗੀ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਵੱਡੀ ਗਿਣਤੀ ਵਿੱਚ ਫਾਇਰ ਵਿਭਾਗ ਦੇ ਕਰਮਚਾਰੀ 3 ਸਤੰਬਰ ਨੂੰ ਫਰੀਦਾਬਾਦ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ, ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਦੇ ਦਫ਼ਤਰ ਦਾ ਘਿਰਾਓ ਕਰਨਗੇ। ਇਸ ਦੌਰਾਨ ਇਨੈਲੋ ਨੇ ਹੜਤਾਲ ਨੂੰ ਸਮਰਥਨ ਦਿੱਤਾ। ਇਨੈਲੋ ਆਗੂਆਂ ਵਿੱਚ ਕੌਮੀ ਮੀਤ ਪ੍ਰਧਾਨ ਪ੍ਰਕਾਸ਼ ਭਾਰਤੀ, ਮੰਗਤਰਾਮ ਸੈਣੀ, ਹਰੀਨਾਰਾਇਣ ਸ਼ਰਮਾ, ਰੋਸ਼ਨ ਲਾਲ, ਸੁਭਾਸ਼ ਚੰਦ, ਬਿੱਟੂ ਅਤੇ ਵਿਨੋਦ ਮਾਰਵਾਹ ਸ਼ਾਮਲ ਹਨ। ਇਨੈਲੋ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਕਰਨ ਵਿੱਚ ਅਸਫਲ ਰਹਿੰਦੀ ਹੈ, ਤਾਂ ਇਨੈਲੋ ਉਨ੍ਹਾਂ ਦੇ ਸਮਰਥਨ ਵਿੱਚ ਇੱਕ ਵੱਡੇ ਅੰਦੋਲਨ ਦਾ ਐਲਾਨ ਕਰੇਗੀ।

Advertisement

ਮੁਲਾਜ਼ਮਾਂ ਵੱਲੋਂ ਹਰਿਆਣਾ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਨਰਾਇਣਗੜ੍ਹ (ਫਰਿੰਦਰਪਾਲ ਗੁਲਿਆਣੀ): ਇੱਥੇ ਮੁਲਾਜ਼ਮਾਂ ਨੇ ਸਰਕਾਰ ਵੱਲੋਂ ਫਾਇਰ ਬ੍ਰਿਗੇਡ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਰੋਸ ਵਜੋਂ ਮੁਜ਼ਾਹਰਾ ਕੀਤਾ। ਸੀਟੂ ਦੇ ਸੂਬਾ ਸਕੱਤਰ ਸਤੀਸ਼ ਸੇਠੀ ਨੇ ਇਸ ਨੂੰ ਲੋਕਤੰਤਰ ਵਿਰੋਧੀ ਕਰਾਰ ਦਿੱਤਾ ਅਤੇ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਹੜਤਾਲ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰ ਪ੍ਰਧਾਨ ਦੀ ਅਗਵਾਈ ਵਿੱਚ ਹੜਤਾਲੀ ਕਰਮਚਾਰੀਆਂ ਵੱਲੋਂ ਫਾਇਰ ਬ੍ਰਿਗੇਡ ਦਫਤਰ ਵਿੱਚ ਸਰਕਾਰ ਦੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ।

Advertisement

Advertisement
×